ਜਾਵੇਦ ਅਖਤਰ (Javed Akhtar) ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ (Kangana Ranaut) ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਅੰਧੇਰੀ ਅਦਾਲਤ ਵਿੱਚ ਹੋਈ। ਜਾਵੇਦ ਅਖਤਰ ਆਪਣੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਾਮੀ ਦੇ ਨਾਲ ਮਾਮਲੇ ਦੀ ਸੁਣਵਾਈ ਲਈ ਅਦਾਲਤ ਪਹੁੰਚੇ, ਪਰ ਕੰਗਨਾ ਰਣੌਤ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।
ਕੰਗਨਾ ਰਣੌਤ ਦੇ ਵਕੀਲ ਰਿਜ਼ਵਾਨ ਸਿੱਦੀਕੀ ਦਾ ਕਹਿਣਾ ਹੈ ਕਿ ਅਦਾਕਾਰਾ ਦੀ ਸਿਹਤ ਖਰਾਬ ਹੈ, ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੀ। ਉਸ ਦੇ ਵਕੀਲ ਨੇ ਅਦਾਲਤ ਦੀ ਪੇਸ਼ੀ ਤੋਂ ਛੋਟ ਦੀ ਮੰਗ ਵੀ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਅਦਾਕਾਰਾ ਨੂੰ 20 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜੱਜ ਨੇ ਇਹ ਵੀ ਕਿਹਾ ਕਿ ਜੇਕਰ ਅਗਲੀ ਸੁਣਵਾਈ ਵਿੱਚ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੁੰਦੀ ਤਾਂ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਜਾਵੇਗਾ।
ਕੰਗਨਾ ਦੇ ਵਕੀਲ ਨੇ ਅਦਾਲਤ ਵਿੱਚ ਕੰਗਨਾ ਦਾ ਮੈਡੀਕਲ ਸਰਟੀਫਿਕੇਟ ਪੇਸ਼ ਕੀਤਾ ਅਤੇ ਉਸ ਦੇ ਨਾ ਆਉਣ ਦਾ ਕਾਰਨ ਦੱਸਿਆ। ਪਰ, ਇਸ ਦੇ ਬਾਅਦ ਵੀ ਉਸ ਨੂੰ ਅਗਲੀ ਸੁਣਵਾਈ ਵਿੱਚ ਅਦਾਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੰਗਨਾ ਦੇ ਵਕੀਲ ਨੇ ਆਪਣੇ ਬਚਾਅ 'ਚ ਕਿਹਾ ਕਿ ਉਨ੍ਹਾਂ 'ਤੇ ਲਾਏ ਦੋਸ਼ ਗਲਤ ਹਨ ਕਿ ਮਾਮਲੇ ਦੀ ਸੁਣਵਾਈ 'ਚ ਦੇਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ- 'ਕੰਗਨਾ ਨੂੰ ਕੋਰੋਨਾ ਟੈਸਟ ਕਰਵਾਉਣਾ ਹੈ। ਜੇ ਉਹ ਇੱਥੇ ਆਉਂਦੀ ਹੈ ਅਤੇ ਕੋਵਿਡ ਸਕਾਰਾਤਮਕ ਪਾਈ ਜਾਂਦੀ ਹੈ ਤਾਂ ਕੀ ਹੋਵੇਗਾ? ਕਿਉਂਕਿ, ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਅਦ ਵੀ ਲੋਕ ਸਕਾਰਾਤਮਕ ਪਾਏ ਗਏ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollywood, Bollywood actress, Kangana Ranaut