Kangana Ranaut is officially back on Twitter: ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ (Kangana Ranaut) ਦਾ ਟਵਿਟਰ ਅਕਾਊਂਟ 3 ਸਾਲ ਪਹਿਲਾਂ ਪੱਕੇ ਤੌਰ 'ਤੇ ਸਸਪੈਂਡ ਕਰ ਦਿੱਤਾ ਗਿਆ ਸੀ। ਯਾਨੀ ਕਿ ਕੰਗਨਾ ਦੀ ਵਾਪਸੀ ਟਵਿਟਰ 'ਤੇ ਨਹੀਂ ਹੋ ਸਕੀ। ਪਰ ਮੰਗਲਵਾਰ ਨੂੰ ਕੰਗਨਾ ਰਣੌਤ ਨੇ ਅਚਾਨਕ ਟਵਿਟਰ 'ਤੇ ਉਦੋਂ ਹੰਗਾਮਾ ਮਚਾ ਦਿੱਤਾ ਜਦੋਂ ਕੰਗਨਾ ਦੇ ਟਵਿਟਰ ਅਕਾਊਂਟ ਤੋਂ ਇਕ ਟਵੀਟ ਆਇਆ। ਬਸ ਫਿਰ ਕੀ ਸੀ, ਇਹ ਅਦਾਕਾਰਾ ਸੋਸ਼ਲ ਮੀਡੀਆ 'ਤੇ ਨੰਬਰ 1 ਟ੍ਰੈਂਡ ਬਣ ਗਈ। ਕੰਗਨਾ ਰਣੌਤ ਦੀ ਵਾਪਸੀ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ ਅਤੇ ਇਹ ਟਵਿੱਟਰ 'ਤੇ ਸਾਫ ਦੇਖਿਆ ਜਾ ਸਕਦਾ ਹੈ।
And it’s a wrap !!!
Emergency filming completed successfully… see you in cinemas on 20th October 2023 …
20-10-2023 🚩 pic.twitter.com/L1s5m3W99G
— Kangana Ranaut (@KanganaTeam) January 24, 2023
ਕੰਗਨਾ ਦੇ ਟਵਿੱਟਰ ਅਕਾਊਂਟ ਤੋਂ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦਾ ਬੀਟੀਐਸ (ਬਿਹਾਈਂਡ ਦਿ ਸੀਨ) ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਐਮਰਜੈਂਸੀ' ਦੀ ਸ਼ੂਟਿੰਗ ਪੂਰੀ ਹੋ ਗਈ ਹੈ। 20 ਅਕਤੂਬਰ 2023 ਨੂੰ ਤੁਸੀਂ ਸਾਰੇ ਸਿਨੇਮਾ ਘਰਾਂ ਵਿੱਚ ਮਿਲਦੇ ਹਾਂ। ਦੱਸ ਦੇਈਏ ਕਿ ਕੰਗਨਾ ਰਣੌਤ ਫਿਲਮ 'ਐਮਰਜੈਂਸੀ' ਵਿੱਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਕੰਗਨਾ ਦੇ ਲੁੱਕ ਨੂੰ ਦੇਖ ਕੇ ਲੋਕਾਂ ਨੇ ਇਸ ਫਿਲਮ ਦੇ ਸੁਪਰਹਿੱਟ ਹੋਣ ਦੀ ਗੱਲ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਕੰਗਨਾ ਨੇ ਇਕ ਹੋਰ ਟਵੀਟ ਕੀਤਾ ਸੀ, 'ਹੈਲੋ ਦੋਸਤੋ, ਵਾਪਸ ਆ ਕੇ ਚੰਗਾ ਲੱਗਾ।'
ਦਸ ਦਈਏ ਕਿ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਮਈ 2021 ਵਿੱਚ ਸਥਾਈ ਤੌਰ 'ਤੇ ਸਸਪੈਂਡ ਕਰ ਦਿੱਤਾ ਗਿਆ ਸੀ, ਕਿਉਂਕਿ ਅਭਿਨੇਤਰੀ ਲਗਾਤਾਰ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਸੀ। ਟਵਿੱਟਰ ਨੇ ਕਿਹਾ ਸੀ ਕਿ ਕੰਗਨਾ ਨੇ ਨਫ਼ਰਤ ਫੈਲਾਉਣ ਲਈ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਹੈ। ਕੰਗਨਾ ਨੇ ਬੰਗਾਲ ਚੋਣਾਂ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਵਿਵਾਦਿਤ ਟਵੀਟ ਕੀਤਾ ਸੀ। ਇਸ ਤੋਂ ਬਾਅਦ ਕੰਗਨਾ ਦਾ ਖਾਤਾ ਬੰਦ ਕਰ ਦਿੱਤਾ ਗਿਆ।
ਪਰ ਹੁਣ ਕੰਗਨਾ ਵਾਪਸ ਆ ਗਈ ਹੈ। ਕੰਗਨਾ ਦੇ ਪ੍ਰਸ਼ੰਸਕ ਉਸ ਦੀ ਵਾਪਸੀ ਤੋਂ ਕਾਫੀ ਖੁਸ਼ ਹਨ। ਇਹੀ ਵਜ੍ਹਾ ਹੈ ਕਿ ਮੰਗਲਵਾਰ ਨੂੰ ਕੰਗਨਾ ਸੋਸ਼ਲ ਮੀਡੀਆ 'ਤੇ ਨੰਬਰ 1 ਟ੍ਰੈਂਡ ਬਣ ਗਈ। ਸਿਰਫ ਟਵਿੱਟਰ ਹੀ ਨਹੀਂ ਕੰਗਨਾ ਇੰਸਟਾਗ੍ਰਾਮ ਅਤੇ ਕੂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollywood, Bollywood actress, Kangana Ranaut, Twitter