ਫਿਲਮੀ ਹਸਤੀਆਂ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ ਸ਼੍ਰੀ (Padma Shri Award 2020) ਨਾਲ ਸਨਮਾਨਿਤ ਕੀਤਾ ਗਿਆ। ਕੰਗਨਾ ਰਣੌਤ (Kangana Ranaut) ਪਦਮ ਸ਼੍ਰੀ ਨਾਲ ਸਨਮਾਨਿਤ ਹੋਣ 'ਤੇ ਬਹੁਤ ਖੁਸ਼ ਹੈ।
ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਉਸ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਸਨਮਾਨ ਨੂੰ ਲੈ ਕੇ ਆਪਣੀ ਖੁਸ਼ੀ ਜ਼ਾਹਰ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਹੈ।
ਇਸ ਵੀਡੀਓ 'ਚ ਕੰਗਨਾ ਕਹਿ ਰਹੀ ਹੈ- 'ਦੋਸਤੋ, ਬਤੌਰ ਕਲਾਕਾਰ ਮੈਨੂੰ ਬਹੁਤ ਪਿਆਰ ਅਤੇ ਸਨਮਾਨ ਮਿਲਿਆ ਹੈ। ਪਰ, ਅੱਜ ਮੇਰੀ ਜ਼ਿੰਦਗੀ ਵਿੱਚ ਪਹਿਲੀ ਵਾਰ ਮੈਨੂੰ ਇੱਕ ਆਦਰਸ਼ ਨਾਗਰਿਕ ਹੋਣ ਦਾ ਪੁਰਸਕਾਰ ਮਿਲਿਆ ਹੈ।
ਉਨ੍ਹਾਂ ਕਿਹਾ ਕਿ- ਜਦੋਂ ਦੇਸ਼ ਬਾਰੇ ਵਧੇਰੇ ਜਾਗਰੂਕਤਾ ਆਈ, ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ, ਭਾਵੇਂ ਉਹ ਜੇਹਾਦੀ ਹੋਣ ਜਾਂ ਖਾਲਿਸਤਾਨੀ, ਜਾਂ ਦੁਸ਼ਮਣ ਦੇਸ਼, ਉਨ੍ਹਾਂ ਵਿਰੁੱਧ ਆਵਾਜ਼ ਉਠਾਈ। ਮੈਨੂੰ ਨਹੀਂ ਪਤਾ ਮੇਰੇ 'ਤੇ ਕਿੰਨੇ ਕੇਸ ਹਨ।
'ਅਕਸਰ ਲੋਕ ਮੈਨੂੰ ਪੁੱਛਦੇ ਹਨ ਕਿ ਇਹ ਸਭ ਕਰ ਕੇ ਮੈਨੂੰ ਕੀ ਮਿਲਦਾ ਹੈ? ਇਹ ਤੁਹਾਡਾ ਕੰਮ ਨਹੀਂ ਹੈ। ਤਾਂ ਉਨ੍ਹਾਂ ਲੋਕਾਂ ਦਾ ਜਵਾਬ ਹੈ ਮੈਨੂੰ ਪਦਮ ਸ਼੍ਰੀ ਦੇ ਰੂਪ ਵਿੱਚ ਜੋ ਸਨਮਾਨ ਮਿਲਿਆ ਹੈ, ਉਹ ਕਈਆਂ ਦੇ ਮੂੰਹ ਬੰਦ ਕਰ ਦੇਵੇਗਾ। ਇਸ ਲਈ ਮੈਂ ਇਸ ਦੇਸ਼ ਦਾ ਦਿਲੋਂ ਧੰਨਵਾਦ ਕਰਦੀ ਹਾਂ। ਜੈ ਹਿੰਦ।'
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।