
ਰਾਜਕੁਮਾਰ ਰਾਓ ਤੇ ਪਤਰਾਲੇਖਾ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ,
ਮੁੰਬਈ- ਅਭਿਨੇਤਾ ਰਾਜਕੁਮਾਰ ਰਾਓ ਅਤੇ ਪਤਰਾਲੇਖਾ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਕਈ ਸਾਲਾਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਰਾਜਕੁਮਾਰ ਅਤੇ ਪਤਰਾਲੇਖਾ ਨੇ ਵਿਆਹ ਨੂੰ ਬਹੁਤ ਹੀ ਗੁਪਤ ਰੱਖਿਆ ਹੈ ਅਤੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ ਹੈ। ਦੋਵਾਂ ਵੱਲੋਂ ਆਪਣੇ ਵਿਆਹ ਨੂੰ ਗੁਪਤ ਰੱਖਣ ਦੇ ਬਾਵਜੂਦ ਵਿਆਹ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵਾਂ ਦੇ ਵਿਆਹ ਦਾ ਫੰਕਸ਼ਨ ਮੁੰਬਈ ਤੋਂ ਦੂਰ ਚੰਡੀਗੜ੍ਹ 'ਚ ਹੈ। ਜਿਸ ਵਿੱਚ ਕੁਝ ਖਾਸ ਮਹਿਮਾਨ ਅਤੇ ਪਰਿਵਾਰਕ ਮੈਂਬਰ ਹੀ ਸ਼ਿਰਕਤ ਕਰ ਰਹੇ ਹਨ।
ਦਰਅਸਲ ਰਾਜਕੁਮਾਰ ਅਤੇ ਪਤਰਾਲੇਖਾ ਆਪਣੇ ਵਿਆਹ ਲਈ ਬੀਤੇ ਦਿਨ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨਾਲ ਕੁਝ ਪਰਿਵਾਰਕ ਮੈਂਬਰ ਵੀ ਗਏ ਹਨ। ਖੈਰ, ਜਿਥੋਂ ਤੱਕ ਇਹ ਗੱਲ ਸਾਫ ਹੋ ਗਈ ਹੈ ਕਿ ਦੋਵੇਂ ਚੰਡੀਗੜ੍ਹ 'ਚ ਵਿਆਹ ਕਰਨਗੇ। ਹਾਲਾਂਕਿ, ਹੁਣ ਤੱਕ ਜੋੜੇ ਦੁਆਰਾ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖੁਲਾਸਾ ਹੋਇਆ ਹੈ ਕਿ ਰਾਜਕੁਮਾਰ ਰਾਓ ਚੰਡੀਗੜ੍ਹ 'ਚ ਪ੍ਰੇਮਿਕਾ ਪਤਰਾਲੇਖਾ ਨਾਲ ਵਿਆਹ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਇੰਟੀਮੇਟ ਸਮਾਰੋਹ 'ਚ ਵਿਆਹ ਕਰਨ ਜਾ ਰਹੇ ਹਨ। ਇਸ ਜੋੜੇ ਨੇ ਫਿਲਮ ਇੰਡਸਟਰੀ ਦੇ ਸਿਰਫ ਚੋਣਵੇਂ ਮਹਿਮਾਨਾਂ ਨੂੰ ਹੀ ਬੁਲਾਇਆ ਹੈ।
ਦੱਸਿਆ ਗਿਆ ਹੈ ਕਿ ਚੰਡੀਗੜ੍ਹ 'ਚ ਵਿਆਹ ਕਰਨ ਤੋਂ ਬਾਅਦ ਇਹ ਜੋੜਾ ਮੁੰਬਈ 'ਚ ਆਪਣੇ ਫਿਲਮੀ ਦੋਸਤਾਂ ਲਈ ਪਾਰਟੀ ਕਰਨਗੇ। ਇਸੇ ਲਈ ਉਸ ਨੇ ਵਿਆਹ ਵਿੱਚ ਬਹੁਤ ਘੱਟ ਲੋਕਾਂ ਨੂੰ ਸੱਦਾ ਦਿੱਤਾ ਹੈ। ਦੋਵਾਂ ਦੇ ਵਿਆਹ ਨੂੰ ਲੈ ਕੇ ਮੀਡੀਆ 'ਚ ਕਈ ਖਬਰਾਂ ਆ ਰਹੀਆਂ ਹਨ। ਅਜਿਹੇ 'ਚ ਰਾਜਕੁਮਾਰ ਜਾਂ ਪਤਰਲੇਖਾ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਠੋਸ ਜਾਣਕਾਰੀ ਮਿਲ ਸਕੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।