ਪਿਛਲੇ ਦੋ ਸਾਲਾਂ ਦੌਰਾਨ ਕਈ ਫ਼ਿਲਮੀ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਚੁੱਕੀਆਂ ਹਨ ਜਿਹਨਾਂ ਵਿੱਚ ਅਦਾਕਾਰ ਇਰਫਾਨ ਖਾਨ, ਰਿਸ਼ੀ ਕਪੂਰ ਤੋਂ ਇਲਾਵਾ ਹੋਰ ਕਈ ਨਾਮ ਹਨ। ਓਥੇ ਪਿਛਲੇ ਦਿਨੀਂ ਇੱਕ ਹੋਰ ਅਦਾਕਾਰ ਸੰਸਾਰ ਨੂੰ ਅਲਵਿਦਾ ਕਹਿ ਕੇ ਸਭ ਨੂੰ ਹੈਰਾਨ ਕਰ ਗਏ ਹਨ।
ਮਿਰਜ਼ਾਪੁਰ ਵੈੱਬ ਸੀਰੀਜ਼ ਤੋਂ 'ਲਲਿਤ' ਦੇ ਨਾਂ ਨਾਲ ਮਸ਼ਹੂਰ ਹੋਏ ਬ੍ਰਹਮਾ ਮਿਸ਼ਰਾ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਉਹ ਦਿਲ ਦਾ ਦੌਰਾ ਪੈਣ ਕਾਰਨ 32 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਗਿਆ। ਪਰ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਸੀ ਕਿ ਤਿੰਨ ਦਿਨਾਂ ਤੋਂ ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚ ਪਈ ਸੀ। ਗੁਆਂਢੀਆਂ ਨੂੰ ਜਦੋਂ ਉਨ੍ਹਾਂ ਦੇ ਘਰੋਂ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
ਬ੍ਰਹਮਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਆਪਣੇ ਦੋਸਤ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਹ ਉਸਦਾ ਆਖਰੀ ਇੰਸਟਾਗ੍ਰਾਮ ਵੀਡੀਓ ਸੀ।
ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਬ੍ਰਹਮਾ ਮਿਸ਼ਰਾ ਨੇ 29 ਨਵੰਬਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਉਹ ਡਾਕਟਰ ਕੋਲ ਵੀ ਗਿਆ। ਜਿੱਥੋਂ ਉਹ ਗੈਸ ਦੀ ਦਵਾਈ ਲੈ ਕੇ ਵਾਪਿਸ ਆਇਆ ਸੀ। ਪਰ ਕਿਹਾ ਜਾ ਰਿਹਾ ਹੈ ਕਿ ਉਸੇ ਦਿਨ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਿਆ।
ਭੋਪਾਲ ਦੇ ਰਹਿਣ ਵਾਲੇ ਸਨ ਬ੍ਰਹਮਾ
ਬ੍ਰਹਮਾ ਮੂਲ ਰੂਪ ਵਿੱਚ ਭੋਪਾਲ ਦੇ ਨੇੜੇ ਰਾਏਸੇਨ ਦੇ ਰਹਿਣ ਵਾਲੇ ਸਨ। ਉਹ ਅਦਾਕਾਰ ਬਣਨ ਦਾ ਸੁਪਨਾ ਲੈ ਕੇ ਮੁੰਬਈ ਆਇਆ ਸੀ। ਮਿਰਜ਼ਾਪੁਰ ਤੋਂ ਇਲਾਵਾ, ਬ੍ਰਹਮਾ ਕੇਸਰੀ, ਹਸੀਨ ਦਿਲਰੁਬਾ, ਮਾਂਝੀ, ਬਦਰੀਨਾਥ ਕੀ ਦੁਲਹਨੀਆ ਫਿਲਮਾਂ ਵਿੱਚ ਵੀ ਕੰਮ ਕਰਦੇ ਨਜ਼ਰ ਆਏ ਸਨ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।