Gurleez Akhtar: ਪੰਜਾਬੀ ਸੰਗੀਤ ਇੰਡਸਟਰੀ ਵਿੱਚ ਆਪਣੀ ਮਨਮੋਹਕ ਆਵਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਮਸ਼ਹੂਰ ਗਾਇਕਾ ਗੁਰਲੇਜ ਅਖਤਰ (Gurlej Akhtar) ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੇ ਜਰਿਏ ਫੈਨਜ਼ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ, ਤੇ ਆਪਣੀ ਕੋਈ-ਨਾ-ਕੋਈ ਤਸਵੀਰ ਤੇ ਵੀਡੀਓ ਵੀ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ 'ਚ ਗੁਰਲੇਜ ਅਖਤਰ ਨੇ ਆਪਣੇ ਸੋਸ਼ਲ ਅਕਾਉਂਟ ਤੇ ਮਸਤੀ ਭਰਿਆ ਵੀਡੀਓ ਸ਼ੇਅਰ ਕੀਤਾ ਹੈ। ਜਿਸਨੂੰ ਫੈਨਜ਼ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
ਦਰਅਸਲ, ਗੁਰਲੇਜ ਅਖਤਰ ਨੇ ਕੱਚਾ ਬਦਾਮ ਗੀਤ ਤੇ ਆਪਣਾ ਵੀਡੀਓ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਇਸ ਗਾਣੇ ਦਾ ਜਾਦੂ ਦਰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਗੀਤ ਨੂੰ ਦੇਸ਼ ਦੇ ਨਾਲ-ਨਾਲ ਵਿਦੇਸ਼ ਦੇ ਲੋਕਾਂ ਦੁਆਰਾ ਵੀ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਇਲਾਵਾ ਇਸ ਗੀਤ ‘ਤੇ ਰੀਲਸ ਬਣਾਈਆਂ ਜਾ ਰਹੀਆਂ ਹਨ। ਹੁਣ ਪੰਜਾਬੀ ਇੰਡਸਟੀ ਦੀ ਮਸ਼ਹੂਰ ਗਾਇਕਾ ਗੁਰਲੇਜ ਅਖਤਰ (Gurlej Akhtar) ਨੇ ਵੀ ਕੱਚਾ ਬਦਾਮ (Kacha Badam) ਗੀਤ ‘ਤੇ ਵੀਡੀਓ ਬਣਾਇਆ ਹੈ। ਜਿਸ ਵਿੱਚ ਉਨ੍ਹਾਂ ਦਾ ਮਸਤੀ ਭਰਿਆ ਅੰਦਾਜ਼ ਚਰਚਾ ਬਟੋਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।
ਗੱਲ ਜੇਕਰ ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਗੁਰਲੇਜ ਅਖਤਰ ਅਜਿਹੀ ਗਾਇਕਾ ਹੈ, ਜਿਸ ਨੇ ਪੰਜਾਬ ਦੇ ਹਰ ਗਾਇਕ ਦੇ ਨਾਲ ਗੀਤ ਗਾਏ ਹਨ। ਖਾਸ ਗੱਲ ਤਾਂ ਇਹ ਹੈ ਕਿ ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਦੁਆਰਾ ਬਹੁਤ ਪਿਆਰ ਵੀ ਮਿਲਿਆ ਹੈ। ਬੱਚਾ-ਬੱਚਾ ਤੱਕ ਉਨ੍ਹਾਂ ਦੇ ਗੀਤਾਂ ਤੇ ਰੀਲਸ ਬਣਾਉਣਦਾ ਹੋਇਆ ਨਜ਼ਰ ਆਉਂਦਾ ਹੈ। ਗੁਰਲੇਜ ਅਖਤਰ ਨੇ ਬਹੁਤ ਛੋਟੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ, ਕਿਉਂਕਿ ਉਹ ਬਹੁਤ ਛੋਟੀ ਸੀ ਜਦੋਂ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਪੰਜਾਬੀ ਗਾਇਕ ਹਨ। ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ। ਗੁਰਲੇਜ ਅਕਸਰ ਆਪਣੇ ਪਤੀ ਤੇ ਪੁੱਤਰ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀਆਂ ਕਰਦੀ ਰਹਿੰਦੀ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।