Neeru Bajwa-Satinder Sartaj s film Kali Jotta: ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj) ਅਤੇ ਨੀਰੂ ਬਾਜਵਾ (Neeru Bajwa) ਦੀ ਫ਼ਿਲਮ ‘ਕਲੀ ਜੋਟਾ’ (Kali Jotta) ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਦੀ ਵਿਲੱਖਣ ਸਟੋਰੀ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਨੀਰੂ- ਸਤਿੰਦਰ ਦੀ ਇਸ ਫਿਲਮ ਨੂੰ ਦੇਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਪਹੁੰਚੇ। ਜਿਸਦਾ ਵੀਡੀਓ ਦੋਵਾਂ ਕਲਾਕਾਰਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ।
View this post on Instagram
ਨੀਰੂ ਬਾਜਵਾ ਨੇ ਵੀਡੀਓ ਸ਼ੇਅਰ ਕਰ ਲਿਖਿਆ, ਭਰਵੇਂ ਹੁੰਗਾਰੇ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ 🙏🏼🙏🏼🙏🏼🙏🏼 #ਕਲੀ ਜੋਟਾ ਹੁਣ ਤੁਹਾਡੇ ਨੇੜਲੇ ਥੀਏਟਰਾਂ ਵਿੱਚ! ਦੱਸ ਦੇਈਏ ਕਿ ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ‘ਕਲੀ ਜੋਟਾ’ ਫ਼ਿਲਮ ਵੇਖਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਵੀ ਪਹੁੰਚੇ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਫ਼ਿਲਮ ਨੂੰ ਵੇਖਣ ਦੇ ਲਈ ਪਹੁੰਚ ਰਹੇ ਹਨ।
View this post on Instagram
ਦੱਸ ਦੇਈਏ ਕਿ ਫ਼ਿਲਮ ‘ਕਲੀ ਜੋਟਾ’ ਦੀ ਸਟਾਰ ਕਾਸਟ ਦੀ ਵੀ ਖੂਬ ਤਾਰੀਫ ਹੋ ਰਹੀ ਹੈ। ਫ਼ਿਲਮ ‘ਚ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ, ਵਾਮਿਕਾ ਗੱਬੀ ਮੁੱਖ ਭੂਮਿਕਾ ‘ਚ ਹਨ। ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ‘ਚ ਇੱਕ ਅਜਿਹੀ ਕੁੜੀ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ। ਜੋ ਜ਼ਿੰਦਗੀ ਨੂੰ ਆਪਣੇ ਢੰਗ ਨਾਲ ਜਿਉਣਾ ਚਾਹੁੰਦੀ ਹੈ, ਜੋ ਕਿ ਸਮਾਜ ਦੇ ਕੁਝ ਲੋਕਾਂ ਨੂੰ ਪਸੰਦ ਨਹੀਂ ਆਉਂਦਾ। ਇਸ ਦੌਰਾਨ ਉਸ ਨੂੰ ਜ਼ਿੰਦਗੀ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Entertainment, Entertainment news, Neeru Bajwa, Neeru Bajwa Pics, Pollywood, Punjabi singer