Home /News /entertainment /

ਦਿਲਜੀਤ ਦੁਸਾਂਝ ਦਾ ਵੱਡਾ ਉਪਰਾਲਾ, ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਨੂੰ ਕੀਤੀ ਇੰਨੀ ਮਦਦ !

ਦਿਲਜੀਤ ਦੁਸਾਂਝ ਦਾ ਵੱਡਾ ਉਪਰਾਲਾ, ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਨੂੰ ਕੀਤੀ ਇੰਨੀ ਮਦਦ !

  • Share this:
    ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਹੈ। ਉਨ੍ਹਾਂ ਨੇ ਸੀ. ਆਰ. ਪੀ. ਐਫ. ਵਾਈਫਜ਼ ਵੈਲਫੇਅਰ ਐਸੋਸੀਏਸ਼ਨ ਨੂੰ ਪੇਟੀਐਮ ਰਾਹੀਂ 3 ਲੱਖ ਰੁਪਏ ਦੀ ਰਾਸ਼ੀ ਦਿੱਤੀ ਤੇ ਇਸ ਦੀ ਇਕ ਤਸਵੀਰ ਸੋਸ਼ਲ ਮੀਡੀਆ ਰਾਹੀਂ ਸਾਂਝੀ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਇੰਸਟਾਗ੍ਰਾਮ 'ਤੇ ਸ਼ਹੀਦ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਾਵੁਕ ਪੋਸਟ ਵੀ ਲਿਖੀ। ਉਨ੍ਹਾਂ ਲਿਖਿਆ ਕਿ ਸਾਡੇ ਜਵਾਨ ਦੇਸ਼ ਅਤੇ ਦੇਸ਼ ਦੇ ਨਾਗਰਿਕਾਂ ਦੀ ਹਿਫਾਜ਼ਤ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ, ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਗਲੇ ਦਿਨ ਕੀ ਹੋਣ ਵਾਲਾ ਹੈ । ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਤਾ ਨਹੀਂ ਕਿ ਉਹ ਅਗਲੀ ਵਾਰ ਕੀ ਦੇਖਣਗੇ ਪਰ ਹਮੇਸ਼ਾ ਇਕ ਉਮੀਦ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਸ਼ਕਿਲ ਸਮੇਂ ਵਿਚ ਉਹ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। ਜ਼ਿਕਰਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਕਈ ਸੰਸਥਾਵਾਂ ਤੇ ਪ੍ਰਸਿੱਧ ਹਸਤੀਆਂ ਵਲੋਂ ਆਰਥਿਕ ਮਦਦ ਕੀਤੀ ਜਾ ਰਹੀ ਹੈ


    First published:

    Tags: Pulwama attack

    ਅਗਲੀ ਖਬਰ