Home /News /entertainment /

Diljit Dosanjh-Nimrat Khaira: ਦਿਲਜੀਤ ਦੋਸਾਂਝ-ਨਿਮਰਿਤ ਦੀ ਫਿਲਮ ਜੋੜੀ ਦੀ ਰਿਲੀਜ਼ ਡੇਟ ਆਊਟ, ਮਸਤੀ ਲਈ ਰਹੋ ਤਿਆਰ

Diljit Dosanjh-Nimrat Khaira

Diljit Dosanjh-Nimrat Khaira

Diljit Dosanjh-Nimrat Khaira Movie Jodi: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ (Diljit Dosanjh) ਅਤੇ ਨਿਮਰਿਤ ਖਹਿਰਾ (Nimrat Khaira) ਦੀ ਫਿਲਮ ਜੋੜੀ (Jodi) ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਸੀ, ਉਹ ਹੁਣ ਖਤਮ ਹੋ ਗਿਆ ਹੈ। ਕਲਾਕਾਰਾਂ ਵੱਲੋਂ ਪਹਿਲਾਂ ਫਿਲਮ ਵਿੱਚ ਉਨ੍ਹਾਂ ਦੀ ਝਲਕ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਸੀ। ਜਿਨ੍ਹਾਂ ਨੂੰ ਦੇਖ ਦਰਸ਼ਕਾਂ ਵਿੱਚ ਦੋਵਾਂ ਦੀ ਫਿਲਮ ਨੂੰ ਲੈ ਉਤਸ਼ਾਹ ਵੱਧ ਗਿਆ ਸੀ। ਫਿਲਹਾਲ ਪ੍ਰਸ਼ੰਸ਼ਕ ਫਿਲਮ ਦੇ ਪੋਸਟਰ ਉੱਪਰ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ।

ਹੋਰ ਪੜ੍ਹੋ ...
  • Share this:

diljit

ਦਿਲਜੀਤ ਦੋਸਾਂਝ ਵੱਲੋਂ ਫਿਲਮ ਦਾ ਪੋਸਟ ਸ਼ੇਅਰ ਕਰਦੇ ਹੋਏ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਫਿਲਮ ਦੀ ਬਾਕੀ ਟੀਮ  ਨੂੰ ਵੀ ਟੈਗ ਕੀਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਇਸ ਫਿਲਮ ਨੂੰ ਅਮਰਿੰਦਰ ਗਿੱਲ ਅਤੇ ਕਾਰਜ ਗਿੱਲ ਦੁਆਰਾ ਬੈਂਕਰੋਲ ਕੀਤਾ ਜਾ ਰਿਹਾ ਹੈ। ਇਹ ਸਾਲ 2020 ਵਿੱਚ ਰਿਲੀਜ਼ ਹੋਣੀ ਸੀ ਪਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਸਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਪੀਰੀਅਡ-ਅਧਾਰਿਤ ਡਰਾਮਾ ਫਿਲਮ ਵਿੱਚ ਦਰਸ਼ਕਾਂ ਨੂੰ ਕਾਮੇਡੀ, ਰੋਮਾਂਸ ਸਣੇ ਹੋਰ ਵੀ ਬਹੁਤ ਕੁਝ ਦੇਖਣ ਨੂੰ ਮਿਲੇਗਾ।

Published by:Rupinder Kaur Sabherwal
First published:

Tags: Diljit Dosanjh, Entertainment, Entertainment news, Nimrat Khaira, Pollywood, Punjabi industry