Diljit Dosanjh Shooting Chamkeela: ਦਿਲਜੀਤ ਦੋਸਾਂਝ (Diljit Dosanjh) ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ। ਇਨ੍ਹੀਂ ਦਿਨੀਂ ਕਲਾਕਾਰ ਮੁੰਬਈ ’ਚ ਆਪਣੇ ਵਰਲਡ ਟੂਰ ‘ਬੌਰਨ ਟੂ ਸ਼ਾਈਨ’ ਨਾਲ ਧਮਾਲ ਮਚਾ ਰਹੇ ਹਨ। ਹਾਲ ਹੀ ਵਿੱਚ ਦਿਲਜੀਤ ਆਪਣੇ ਸਿੱਧੂ ਮੂਸੇਵਾਲਾ ਕਤਲ ਲਈ ਦਿੱਤੇ ਬਿਆਨ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਪਰ ਅਸੀ ਤੁਹਾਨੂੰ ਕਲਾਕਾਰ ਦੀ ਆਗਾਮੀ ਫਿਲਮ ਬਾਰੇ ਦੱਸਣ ਜਾ ਰਹੇ ਹਾਂ। ਜਿਸ ਵਿੱਚ ਉਹ ਮਸ਼ਹੂਰ ਗਾਇਕ ਅਮਰਿੰਦਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਣਗੇ।
View this post on Instagram
ਜਾਣਕਾਰੀ ਲਈ ਦੱਸ ਦੇਈਏ ਕਿ ਦਿਲਜੀਤ 11 ਦਸੰਬਰ ਤੋਂ ਚਮਕੀਲਾ ਦੀ ਜ਼ਿੰਦਗੀ ’ਤੇ ਬਣਨ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਸ ਫ਼ਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰਨਗੇ। ਦਿਲਜੀਤ ਨੇ ਦੱਸਿਆ ਕਿ ਰੋਜ਼ ਉਨ੍ਹਾਂ ਨੂੰ ਇਮਤਿਆਜ਼ ਅਲੀ ਵੱਲੋਂ ਕੋਈ ਨਾ ਕੋਈ ਈ-ਮੇਲ ਆਉਂਦੀ ਹੈ, ਜਿਸ ’ਚ ਚਮਕੀਲਾ ਦੀ ਜ਼ਿੰਦਗੀ ਬਾਰੇ ਕੁਝ ਨਾ ਕੁਝ ਲਿਖਿਆ ਹੁੰਦਾ ਹੈ। ਉਨ੍ਹਾਂ ਨੂੰ ਲੱਗਦਾ ਸੀ ਕਿ ਚਮਕੀਲਾ ਬਾਰੇ ਉਨ੍ਹਾਂ ਨੂੰ ਕਾਫੀ ਜਾਣਕਾਰੀ ਹੈ ਪਰ ਇਮਤਿਆਜ਼ ਅਲੀ ਰੋਜ਼ ਕੁਝ ਨਾ ਕੁਝ ਨਵਾਂ ਉਨ੍ਹਾਂ ਨੂੰ ਦੱਸਦੇ ਰਹਿੰਦੇ ਹਨ। ਦੱਸ ਦੇਈਏ ਕਿ ਇਸ ਫ਼ਿਲਮ ਦਾ ਸੰਗੀਤ ਦਿਲਜੀਤ ਦੋਸਾਂਝ ਨੇ ਲੈਜੰਡ ਏ. ਆਰ. ਰਹਿਮਾਨ ਨਾਲ ਬਣਾਇਆ ਹੈ।
ਫਿਲਹਾਲ ਕਲਾਕਾਰ ਨੂੰ ਪਰਦੇ ਉੱਪਰ ਨਵੇਂ ਅੰਦਾਜ਼ ਵਿੱਚ ਦੇਖਣ ਲਈ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦਿਲਜੀਤ ਦੋਸਾਂਝ ਆਪਣੇ ਵੱਖਰੇ ਕਿਰਦਾਰ ਨਾਲ ਕਿਵੇਂ ਦਿਲ ਜਿੱਤਦੇ ਹਨ, ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diljit Dosanjh, Entertainment, Entertainment news, Pollywood, Punjabi industry, Punjabi singer, Singer