ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਇੰਫੋਰਸਮੈਂਟ ਡਾਇਰੈਕਟੋਰੇਟ ਨੇ ਰਿਯਾ ਚਕਰਾਬਰਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਇੰਫੋਰਸਮੈਂਟ ਡਾਇਰੈਕਟੋਰੇਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਇਲਜ਼ਾਮਾਂ ਦੇ ਘੇਰੇ ਚ ਆਈ ਰਿਯਾ ਚਕਰਾਬਰਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਕੇਂਦਰੀ ਜਾਂਚ ਏਜੇਂਸੀ ਨੇ ਬਿਹਾਰ ਪੁਲਿਸ ਵੱਲੋਂ ਦਰਜ ਐੱਫ ਆਈ ਆਰ ਦੇ ਹਵਾਲੇ ਤੋਂ ਪ੍ਰੀਵੈਂਸ਼ਨ ਆਫ਼ ਮਨੀ ਲੌਂਡਰਿੰਗ ਐਕਟ (Prevention of Money Laundering Act) ਤਹਿਤ ਮਾਮਲਾ ਦਰਜ ਕੀਤਾ ਹੈ।
Rhea Chkaraborty says she has faith in judiciary and the truth shall prevail. pic.twitter.com/BHazDt7mn5
— News18 Movies (@News18Movies) July 31, 2020
ਦੂਸਰੀ ਤਰਫ਼ ਅੱਜ ਅੰਕਿਤਾ ਲੋਖਾਂਡੇ ਜੋ ਸੁਸ਼ਾਂਤ ਦੀ ਜ਼ਿੰਦਗੀ ਦੀ ਸਾਥੀ ਰਹਿ ਚੁੱਕੀ ਹੈ, ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਸੁਸ਼ਾਂਤ ਕਦੇ ਵੀ ਆਤਮ ਹੱਤਿਆ ਵਰਗਾ ਕਦਮ ਚੁੱਕ ਸਕਦਾ ਹੈ। ਰਿਯਾ ਚਕਰਾਬਰਤੀ ਨੇ ਆਪਣੇ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਪਹਿਲੀ ਵਾਰ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਸ ਨੂੰ ਕਾਨੂੰਨ ਤੇ ਪੂਰਾ ਵਿਸ਼ਵਾਸ਼ ਹੈ ਤੇ ਸਚਾਈ ਦੀ ਜਿੱਤ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।