Sidhu Moose Wala Death: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਨੂੰ ਅੱਜ ਪੂਰੇ 6 ਮਹੀਨੇ ਬੀਤ ਚੁੱਕੇ ਹਨ। ਇਸ ਮੌਕੇ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਸਿੱਧੂ ਨੂੰ ਯਾਦ ਕਰ ਭਾਵੁਕ ਹੋ ਰਹੇ ਹਨ। ਅਫਸਾਨਾ ਖਾਨ (Afsana Khan) ਤੋਂ ਇਲਾਵਾ ਉਨ੍ਹਾਂ ਦੇ ਕਰੀਬੀ ਪੋਸਟ ਸ਼ੇਅਰ ਕਰ ਸਿੱਧੂ ਨੂੰ ਯਾਦ ਕੀਤਾ ਹੈ। ਹਾਲੇ ਵੀ ਪਰਿਵਾਰ ਮੂਸੇਵਾਲਾ ਦੇ ਇਨਸਾਫ ਲਈ ਲੜਾਈ ਲੜ ਰਿਹਾ ਹੈ।
ਅਫਸਾਨਾ ਖਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਲਿਖਿਆ, “ਅੱਜ ਬਾਈ ਤੈਨੂੰ ਗਏ 6 ਮਹੀਨੇ ਹੋ ਗਏ, ਪਰ ਸਾਨੂੰ ਹਾਲੇ ਵੀ ਯਕੀਨ ਨਹੀਂ। ਇੱਦਾਂ ਲਗਦਾ ਹੈ ਕਿ ਜਿਵੇਂ ਤੂੰ ਸਾਡੇ ਵਿੱਚ ਅੱਜ ਮੌਜੂਦ ਆ। ਜਿੰਨਾ ਚਿਰ ਸਰੀਰ ‘ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਂਗੇ। ਸਾਡੇ ਲਈ ਤੂੰ ਹੀ ਸਭ ਤੋਂ ਉੱਪਰ ਸੀ ਤੇ ਹਮੇਸ਼ਾ ਰਹੇਗਾ।”
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਹਾਲੇ ਤੱਕ ਮਰਹੂਮ ਗਾਇਕ ਨੂੰ ਇਨਸਾਫ ਨਹੀਂ ਮਿਲਿਆ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸ਼ਕ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afsana khan, Entertainment, Entertainment news, Pollywood, Punjabi Cinema, Punjabi industry, Sidhu Moose Wala