Punjabi Stars On Independence Day 2022: ਦੇਸ਼ ਭਰ ਵਿੱਚ 75ਵਾਂ ਸੁਤੰਤਰਤਾ ਦਿਵਸ ਬੇਹੱਦ ਉਤਸ਼ਾਹ ਨਾਲ ਮਨਾਈਆ ਗਿਆ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਵਿੱਚ ਨਾ ਸਿਰਫ ਬਾਲੀਵੁੱਡ ਬਲਕਿ ਪਾਲੀਵੁੱਡ ਸਿਨੇਮਾ ਜਗਤ ਦੇ ਸਿਤਾਰਿਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਕਲਾਕਾਰਾਂ ਵੱਲੋਂ ਖਾਸ ਤਰੀਕੇ ਨਾਲ ਪ੍ਰਸ਼ੰਸ਼ਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਤੁਸੀ ਵੀ ਦੇਖੋ ਕਲਾਕਾਰਾਂ ਦੁਆਰਾ ਸ਼ੇਅਰ ਕੀਤੀਆਂ ਗਈਆਂ ਇਹ ਖਾਸ ਪੋਸਟ।
View this post on Instagram
ਪੰਜਾਬੀ ਗਾਇਕਾ ਮਿਸ ਪੂਜਾ ਨੇ ਪੋਸਟ ਸ਼ੇਅਰ ਕਰ ਦਰਸ਼ਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
View this post on Instagram
ਇਸ ਤੋਂ ਇਲਾਵਾ ਗੀਤਕਾਰ ਜਾਨੀ ਨੇ ਆਪਣੀ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕਰਦੇ ਹੋਏ ਲੋਕਾਂ ਨੂੰ ਵਧਾਈ ਦਿੱਤੀ।
ਕਰਮਜੀਤ ਅਨਮੋਲ
View this post on Instagram
ਪੰਜਾਬੀ ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਪੋਸਟ ਪਾਈ। ਜਿਸ ਵਿੱਚ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿਤੀਆਂ ਹਨ।
ਹਰਭਜਨ ਮਾਨ
ਇਸ ਤੋਂ ਇਲਾਵਾ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਆਜ਼ਾਦੀ ਦਿਵਸ ਦੇ ਮੌਕੇ 15 ਅਗਸਤ 1947 ਦੇ ਕਾਲੇ ਦਿਨ ਦਾ ਦਰਦ ਯਾਦ ਕੀਤਾ। ਦਰਅਸਲ, ਗਾਇਕ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀਆਂ ਸ਼ੇਅਰ ਕਰਕੇ ਆਪਣਾ ਦਰਦ ਬਿਆਨ ਕੀਤਾ। ਉਨ੍ਹਾਂ ਨੇ ਵੀਡੀਓ ਰਾਹੀਂ ਦੱਸਿਆ ਕਿ 15 ਅਗਸਤ ਦੇ ਦਿਨ ਮਹਾਨ ਪੰਜਾਬ ਕਿਵੇਂ ਰਾਤੋਂ ਰਾਤ ਦੋ ਟੁਕੜਿਆਂ `ਚ ਵੰਡਿਆ ਗਿਆ ਸੀ।
View this post on Instagram
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਪੋਸਟ ਪਾਈ। ਜਿਸ ਵਿੱਚ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment news, Gippy Grewal, Pollywood, Punjabi Cinema, Punjabi industry