Gippy Grewal: ਪੰਜਾਬੀ ਗਾਇਕ, ਨਿਰਮਾਤਾ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਆਪਣੀ ਨਵੀਂ ਪੰਜਾਬੀ ਫਿਲਮ ਦੇ ਨਾਲ ਜਲਦ ਹੀ ਦਰਸ਼ਕਾਂ 'ਚ ਧਮਾਕਾ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਅਦਾਕਾਰ ਨੇ ਆਪਣੀ ਅਗਲੀ ਫਿਲਮ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਫਿਲਮ ਮਾਂ ਦੇ ਨਾਮ ਸਮਰਪਿਤ ਕੀਤੀ ਹੈ। ਇਸ ਫਿਲਮ ਵਿੱਚ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ, ਦਿਵਿਆ ਦੱਤਾ, ਬੱਬਲ ਰਾਏ ਅਤੇ ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਫਿਲਮ ਦੀ ਸਟਾਰ ਕਾਸਟ ਤੋਂ ਪਤਾ ਲੱਗਦਾ ਹੈ ਕਿ ਇਸ 'ਚ ਬਹੁਤ ਕੁਝ ਖਾਸ ਦੇ ਮਜ਼ੇਦਾਰ ਦੇਖਣ ਨੂੰ ਮਿਲੇਗਾ।
ਗਿੱਪੀ ਗਰੇਵਾਲ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰ ਕੀਤਾ ਹੈ। ਉਨ੍ਹਾਂ ਨੇ ਫਿਲਮ ਦਾ ਪੋਸਟਰ ਸਾਂਝਾ ਕਰ ਲਿਖਿਆ- ਮਾਂ ਦਿਵਸ ਦੇ ਮੌਕੇ 'ਤੇ, ਅਸਲ ਜ਼ਿੰਦਗੀ ਦੇ ਰੱਬ ਨੂੰ ਪਿਆਰ, ਸਤਿਕਾਰ ਅਤੇ ਪਿਆਰ ਵਾਲੀ ਫਿਲਮ "ਮਾਂ". #Maa ਵਰਲਡ ਵਾਈਡ 6 ਮਈ 2022 ਨੂੰ ਰਿਲੀਜ਼ ਹੋ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਫਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਪੋਸਟਰ ਨੂੰ ਦੇਖ ਕੇ ਤੁਸੀ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਫਿਲਮ ‘ਚ ਦਿਵਿਆ ਦੱਤਾ ਮਾਂ ਦੇ ਕਿਰਦਾਰ ‘ਚ ਨਜ਼ਰ ਆਏਗੀ ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਨ੍ਹਾਂ ਦਾ ਗੀਤ ਮੁੰਡਾ ਗਰੇਵਾਲਾ ਦਾ ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸਦੇ ਨਾਲ-ਨਾਲ ਹੀ ਗਿੱਪੀ ਗਰੇਵਾਲ ਆਪਣੀ ਇੱਕ ਹੋਰ ਨਵੀਂ ਫਿਲਮ ਦੀ ਸ਼ੁਟਿੰਗ ਵਿੱਚ ਰੁੱਝੇ ਹੋਏ ਹਨ। ਅਸਲ, 'ਚ ਉਹ ਫਿਲਮ ਹਨੀਮੂਨ ਦੀ ਸ਼ੁਟਿੰਗ ਕਰ ਰਹੇ ਹਨ। ਇਸ ਫਿਲਮ ਦੇ ਸੇਟ ਤੋਂ ਅਦਾਕਾਰ ਆਪਣੀਆਂ ਤਸਵੀਰਾਂ ਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ। ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਜੈਸਮੀਨ ਬਸੀਨ ਵੀ ਨਜ਼ਰ ਆਵੇਗੀ।
ਜ਼ਿਕਰਜੋਗ ਹੈ ਕਿ ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਬਤੌਰ ਗਾਇਕ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਅਦਾਕਾਰੀ ਵਿੱਚ ਵੀ ਖੂਬ ਕਮਾਲ ਦਿਖਾਇਆ। ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਆਪਣੇ ਪੇਸ਼ੇਵਰ ਜੀਵਨ ਦੇ ਨਾਲ-ਨਾਲ ਗਿੱਪੀ ਗਰੇਵਾਲ ਨਿੱਜੀ ਜ਼ਿੰਦਗੀ ਵਿੱਚ ਵੀ ਬਹੁਤ ਖੁਸ਼ ਹਨ। ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।