Home /News /entertainment /

Gippy Grewal 'Mutiyare Ni' Song: ਗਿੱਪੀ ਗਰੇਵਾਲ ਨਵੇਂ ਗੀਤ ਤੇ ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

Gippy Grewal 'Mutiyare Ni' Song: ਗਿੱਪੀ ਗਰੇਵਾਲ ਨਵੇਂ ਗੀਤ ਤੇ ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

Gippy Grewal 'Mutiyare Ni' Song: ਗਿੱਪੀ ਗਰੇਵਾਲ ਨਵੇਂ ਗੀਤ ਤੇ ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ(ਸੰਕੇਤਕ ਫੋਟੋ)

Gippy Grewal 'Mutiyare Ni' Song: ਗਿੱਪੀ ਗਰੇਵਾਲ ਨਵੇਂ ਗੀਤ ਤੇ ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ(ਸੰਕੇਤਕ ਫੋਟੋ)

Gippy Grewal 'Mutiyare Ni' Song: ਪੰਜਾਬੀ ਗਾਇਕ ਗਿੱਪੀ ਗਰੇਵਾਲ (Gippy Grewal) ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਹਨ। ਇਨ੍ਹੀ ਦਿਨੀ ਉਹ ਆਪਣੇ ਨਵੇਂ ਗੀਤ 'ਮੁਟਿਆਰੇ ਨੀ' (Mutiyare Ni) ਨੂੰ ਲੈ ਕੇ ਚਰਚਾ 'ਚ ਹਨ। ਗਾਇਕ ਅਕਸਰ ਆਪਣੇ ਫੈਨਜ਼ ਨੂੰ ਖੁਸ਼ ਕਰਨ ਲਈ ਕੁਝ ਨਾਂ ਕੁਝ ਨਵਾਂ ਕਰਦੇ ਰਹਿੰਦੇ ਹਨ। ਇਸੀ ਵਿਚਕਾਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਤੇ ਫਨੀ ਵੀਡੀਓ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ ...
  • Share this:
Gippy Grewal 'Mutiyare Ni' Song: ਪੰਜਾਬੀ ਗਾਇਕ ਗਿੱਪੀ ਗਰੇਵਾਲ (Gippy Grewal) ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਹਨ। ਇਨ੍ਹੀ ਦਿਨੀ ਉਹ ਆਪਣੇ ਨਵੇਂ ਗੀਤ 'ਮੁਟਿਆਰੇ ਨੀ' (Mutiyare Ni) ਨੂੰ ਲੈ ਕੇ ਚਰਚਾ 'ਚ ਹਨ। ਗਾਇਕ ਅਕਸਰ ਆਪਣੇ ਫੈਨਜ਼ ਨੂੰ ਖੁਸ਼ ਕਰਨ ਲਈ ਕੁਝ ਨਾਂ ਕੁਝ ਨਵਾਂ ਕਰਦੇ ਰਹਿੰਦੇ ਹਨ। ਇਸੀ ਵਿਚਕਾਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਤੇ ਫਨੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਗਾਇਕ ਬੱਚਿਆਂ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ,'' ਭੂਤ ਭੰਗੜਾ (Bhoot Bhangra)🤣🤣🤣.. ਇਸਦੇ ਨਾਲ ਹੀ ਉਹ ਬੱਚਿਆਂ ਨਾਲ 'ਮੁਟਿਆਰੇ ਨੀ' ਗੀਤ ਤੇ ਮਸਤੀ ਕਰਦੇ ਹੋਏ ਨਜ਼ਰ ਰਹੇ ਹਨ।




ਹਾਲੇ ਹੀ ਗਿੱਪੀ ਗਰੇਵਾਲ ਤੇ ਓਲੀਆ ਕ੍ਰਿਵੇਂਦਾ(Olya Kryvenda) ਦਾ ਨਵਾਂ ਗੀਤ 'ਮੁਟਿਆਰੇ ਨੀਂ  ਰਿਲੀਜ਼ ਹੋਇਆ ਸੀ। ਮੁਟਿਆਰੇ ਨੀ' ਗੀਤ 'ਚ ਗਿੱਪੀ ਗਰੇਵਾਲ ਆਪਣੀ ਪ੍ਰੇਮਿਕਾ ਓਲੀਆ ਕ੍ਰਿਵੇਂਦਾ ਦੀ ਖੂਬਸੂਰਤੀ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਗੀਤ ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਫੈਨਸ ਨੇ ਲਾਇਕ ਤੇ ਕੰਮੈਂਟ ਰਹੀ ਬਹੁਤ ਪਿਆਰ ਦਿੱਤਾ। ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਹੈਪੀ ਰਾਏਕੋਟੀ ਨੇ ਲਿਖਿਆ ਹੈ ਅਤੇ ਉਨ੍ਹਾਂ ਨੇ ਹੀ ਕੰਪੋਜ਼ ਵੀ ਕੀਤਾ ਹੈ। ਇਸ ਗੀਤ ਦਾ ਸੰਗੀਤ ਐਵੀ ਸਰਾ ਨੇ ਦਿੱਤਾ। ਇਸ ਵੀਡੀਓ ਨੂੰ ਸੁੱਖ ਸੰਘੇੜਾ ਨੇ ਡਾਇਰੈਕਸ਼ਨ ਕੀਤਾ ਹੈ ਅਤੇ ਇਸ ਗੀਤ ਨੂੰ ਗਿੱਪੀ ਗਰੇਵਾਲ ਦੀ ਮਿਊਜ਼ਿੰਕ ਕੰਪਨੀ, 'ਹੰਬਲ ਮਿਊਜ਼ਿਕ' ਹੇਠ ਰਿਲੀਜ਼ ਕੀਤਾ ਗਿਆ ਹੈ।

ਆਮਿਰ ਖਾਨ ਨੂੰ ਮਿਲੇ ਗਿੱਪੀ ਗਰੇਵਾਲ

ਦਸ ਦੇਈਏ ਕਿ ਆਪਣੀ ਗਾਇਕੀ ਦੇ ਨਾਲ-ਨਾਲ ਗਿੱਪੀ ਗਰੇਵਾਲ ਆਪਣੀ ਫਿਲਮਾਂ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਿੱਪੀ ਵੱਲੋਂ ਫਿਲਮ 'ਜੁਗ ਜੁਗ ਜੀਓ' (Jug Jugg Jeeyo) ਦਾ ਗੀਤ 'The Punjaabban Song' ਨੂੰ ਆਪਣੀ ਆਵਾਜ਼ ਦਿੱਤੀ ਗਈ। ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਫਿਲਹਾਲ ਕਲਾਕਾਰ ਵੱਲੋ ਬਾਲੀਵੁੱਡ ਸਟਾਰ ਆਮਿਰ ਖਾਨ ਨਾਲ ਤਸਵੀਰ ਸ਼ੇਅਰ ਕੀਤੀ ਹੈ। ਗਰੇਵਾਲ ਆਮਿਰ ਖਾਨ ਦੀ ਫ਼ਿਲਮ ਲਾਲ ਸਿੰਘ ਚੱਢਾ ਵਿੱਚ ਕੈਮੀਓ ਯਾਨਿ ਮਹਿਮਾਨ ਕਲਾਕਾਰ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਸਕਦੇ ਹਨ। ਹਾਲਾਂਕਿ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Published by:Drishti Gupta
First published:

Tags: Pollywood, Punjabi Films

ਅਗਲੀ ਖਬਰ