Gippy Grewal: ਪੰਜਾਬੀ ਗਾਇਕ, ਨਿਰਮਾਤਾ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਮਾਂ ਨੂੰ ਲੈ ਕੇ ਚਰਚਾ ਵਿੱਚ ਹਨ। ਇਸ ਫਿਲਮ ਦੇ ਟ੍ਰੈਲਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਉਨ੍ਹਾਂ ਨੇ ਇਹ ਫਿਲਮ ਮਾਂ ਦੇ ਨਾਮ ਸਮਰਪਿਤ ਕੀਤੀ ਹੈ। ਗਿੱਪੀ ਦੀ ਫਿਲਮ ਵਿੱਚ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ, ਦਿਵਿਆ ਦੱਤਾ, ਬੱਬਲ ਰਾਏ ਅਤੇ ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਵਿਚਕਾਰ ਫਿਲਮ ਦਾ ਨਵਾਂ ਗੀਤ ਭਾਬੀ ਰਿਲੀਜ਼ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਨੂੰ ਅਮਰ ਨੂਰੀ (Amar Noorie) ਅਤੇ ਮਰਹੂਮ ਸਰਦੂਲ ਸਿਕੰਦਰ (Sardool Sikander) ਨੇ ਗਾਇਆ ਹੈ।
ਅਦਾਕਾਰ ਗਿੱਪੀ ਗਰੇਵਾਲ ਨੇ ਫਿਲਮ ਦੇ ਗੀਤ ਦੀ ਕਲਿੱਪ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਤੇ ਸ਼ੇਅਰ ਕਰਦੇ ਲਿਖਿਆ- ਭਾਬੀ ਦੀ ਪੂਰੀ ਵੀਡੀਓ ਆਉਟ 👍. ਕਲਾਕਾਰ ਦੀ ਇਸ ਪੋਸਟ ਤੇ ਪ੍ਰਸ਼ੰਸ਼ਕ ਭਾਵੁਕ ਕਮੈਂਟ ਕਰ ਰਹੇ ਹਨ। ਸਰਦੂਲ ਸਿਕੰਦਰ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਇਸ ਗੀਤ ਤੋਂ ਪਹਿਲਾਂ ਫਿਲਮ ਦਾ ਗੀਤ 'ਹਰ ਜਨਮ' ਵੀ ਰਿਲੀਜ਼ ਹੋਇਆ ਸੀ। ਜਿਸਨੂੰ ਪ੍ਰਸ਼ੰਸ਼ਕਾਂ ਨੇ ਭਰਪੂਰ ਪਿਆਰ ਦਿੱਤਾ।
ਗਿੱਪੀ ਗਰੇਵਾਲ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰ ਦਿੱਤਾ ਸੀ। ਉਨ੍ਹਾਂ ਨੇ ਫਿਲਮ ਦਾ ਪੋਸਟਰ ਸਾਂਝਾ ਕਰ ਲਿਖਿਆ- ਮਾਂ ਦਿਵਸ ਦੇ ਮੌਕੇ 'ਤੇ, ਅਸਲ ਜ਼ਿੰਦਗੀ ਦੇ ਰੱਬ ਨੂੰ ਪਿਆਰ, ਸਤਿਕਾਰ ਅਤੇ ਪਿਆਰ ਵਾਲੀ ਫਿਲਮ "ਮਾਂ". #Maa ਵਰਲਡ ਵਾਈਡ 6 ਮਈ 2022 ਨੂੰ ਰਿਲੀਜ਼ ਹੋ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਫਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਸੀ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਹਨੀਮੂਨ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਸੀ। ਜੋ ਕਿ 25 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਪਹਿਲੀ ਵਾਰ ਟੀਵੀ ਅਦਾਕਾਰਾ ਜੈਸਮੀਨ ਬਸੀਨ ਕੰਮ ਕਰਦੇ ਹੋਏ ਨਜ਼ਰ ਆਵੇਗੀ। ਫਿਲਹਾਲ ਦਰਸ਼ਕਾਂ ਨੂੰ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰਿਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।