Home /News /entertainment /

Gippy Grewal: ਗਿੱਪੀ ਗਰੇਵਾਲ ਦੀ ਪਤਨੀ ਦੀ ਇਸ ਅਦਾ ਤੇ ਫੈਨਜ਼ ਹੋਏ ਫਿਦਾ, ਬੇਟੇ ਨੂੰ ਲੈ ਕੇ ਕਹੀ ਇਹ ਗੱਲ

Ravneet Grewal with Son Gurbaaz Grewal: ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਆਪਣੇ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਕਲਾਕਾਰ ਆਪਣੇ ਕੰਮ ਦੇ ਨਾਲ-ਨਾਲ ਪਰਿਵਾਰ ਨੂੰ ਪੂਰਾ ਸਮਾਂ ਦਿੰਦੇ ਹਨ। ਉਨ੍ਹਾਂ ਵੱਲੋਂ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਰਿਵਾਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੇ ਜਾਂਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਕਾਰ ਗਿੱਪੀ ਦੀ ਪਤਨੀ ਰਵਨੀਤ ਗਰੇਵਾਲ ਵੀ ਆਪਣੇ ਸੋਸ਼ਲ ਅਕਾਊਂਟ ਉੱਪਰ ਐਕਟਿਵ ਰਹਿੰਦੀ ਹੈ। ਉਹ ਆਪਣੇ ਬੱਚਿਆਂ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਰਵਨੀਤ ਵੱਲੋਂ ਹਾਲ ਹੀ ਚ ਸਾਂਝੀ ਕੀਤੀ ਤਸਵੀਰ ਨੂੰ ਫੈਨਜ਼ ਬੇਹੱਦ ਪਿਆਰ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਤਸਵੀਰ...

ਹੋਰ ਪੜ੍ਹੋ ...
  • Share this:

ਰਵਨੀਤ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, "ਮੈਂ ਭਾਵੇਂ ਪਰਫ਼ੈਕਟ ਨਹੀਂ ਹਾਂ, ਪਰ ਜਦੋਂ ਮੈਂ ਤੈਨੂੰ ਦੇਖਦੀ ਹਾਂ ਤਾਂ ਮੈਨੂੰ ਅਹਿਸਾਸ ਹੁੰਦਾ ਹੈ ਕਿ ਮੇਰੀ ਜ਼ਿੰਦਗੀ `ਚ ਕੁੱਝ ਚੀਜ਼ਾਂ ਬਿਲਕੁਲ ਪਰਫ਼ੈਕਟ ਹਨ। ❤️@thegurbaazgrewal. ਫ਼ੈਨਜ਼ ਮਾਂ-ਪੁੱਤਰ ਦੀ ਇਸ ਤਸਵੀਰ ਨੂੰ ਖੂਬ ਪਿਆਰ ਦੇ ਰਹੇ ਹਨ।

ਕਲਾਕਾਰ ਗਿੱਪੀ ਗਰੇਵਾਲ ਦੀ ਗੱਲ ਕਰਿਏ ਤਾਂ ਉਹ ਇਸ ਸਮੇਂ ਪਰਿਵਾਰ ਨਾਲ ਇੰਗਲੈਂਡ (England) ਵਿੱਚ ਹੈ, ਜਿੱਥੇ ਲੰਡਨ (London) ਵਿੱਚ ਉਹ ਸਾਲ 2023 `ਚ ਰਿਲੀਜ਼ ਹੋਣ ਵਾਲੀ ਫ਼ਿਲਮ `ਕੈਰੀ ਆਨ ਜੱਟਾ 3` (Carry on Jatta 3) ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਫ਼ਿਲਮ ਦੇ ਸੈੱਟ ਤੋਂ ਕਈ ਤਸਵੀਰਾਂ ਤੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ, ਜਿਨ੍ਹਾਂ ਨੂੰ ਦੇਖ ਫ਼ੈਨਜ਼ ਦਾ ਦਿਲ ਖੁਸ਼ ਹੋ ਜਾਂਦਾ ਹੈ।

ਦੱਸ ਦਈਏ ਗਿੱਪੀ ਗਰੇਵਾਲ ਦੇ ਨਾਲ-ਨਾਲ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਗਿੱਪੀ ਗਰੇਵਾਲ ਸਣੇ ਉਨ੍ਹਾਂ ਦੇ ਪਤਨੀ ਤੇ ਬੱਚਿਆਂ ਦੀ ਸੋਸ਼ਲ ਮੀਡੀਆ ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਖਾਸ ਕਰਕੇ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਇਨ੍ਹਾਂ ਦੋਵਾਂ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਗਿੱਪੀ ਤੋਂ ਇਲਾਵਾ ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਦਾਕਾਰ ਬੀਨੂੰ ਢਿੱਲੋਂ ਨਾਲ ਵੀ ਚਰਚਾ ਵਿੱਚ ਰਹੀਆਂ।

Published by:Rupinder Kaur Sabherwal
First published:

Tags: Entertainment, Entertainment news, Gippy Grewal, Pollywood, Punjabi industry