Condolences on the death of Daljit Kaur: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੇ ਸਮੇਂ ਵਿੱਚ ਖੂਬ ਨਾਮ ਕਮਾਉਣ ਵਾਲੀ ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦਲਜੀਤ ਦੇ ਦਿਹਾਂਤ ਉੱਪਰ ਸਿਨੇਮਾ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ (Gurdas Maan), ਰਾਣਾ ਰਣਬੀਰ (Rana Ranbir) ਅਤੇ ਨੀਰੂ ਬਾਜਵਾ (Neeru Bajwa) ਵੱਲੋਂ ਵੀ ਇੱਕ ਖਾਸ ਪੋਸਟ ਸ਼ੇਅਰ ਕਰ ਦੁੱਖ ਜਤਾਇਆ ਗਿਆ ਹੈ।
View this post on Instagram
ਅਦਾਕਾਰਾ ਨੀਰੂ ਬਾਜਵਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, #rip #daljitkaur Ji🙏🏼 ਤੁਸੀਂ ਇੱਕ ਪ੍ਰੇਰਨਾ ਸਰੋਤ ਸੀ....ਬਹੁਤ ਹੀ ਦੁਖਦਾਈ ਖਬਰ। ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਤੁਹਾਡੇ ਨਾਲ #heerranjha ਵਿੱਚ ਕੰਮ ਕਰਨ ਦਾ ਮੌਕਾ ਮਿਲਿਆ...
ਇਸ ਤੋਂ ਇਲਾਵਾ ਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪੋਸਟ ਸ਼ੇਅਰ ਕੀਤੀ ਹੈ।
ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਗੁਰਦਾਸ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਅਕਾਊਂਟ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਦਲਜੀਤ ਕੌਰ ਜੀ, 🙏🏽💔 ਖੂਬਸੂਰਤੀ ਦੀ ਮਿਸਾਲ, ਭਾਰਤੀ ਸਿਨੇਮਾ ਤੁਹਾਨੂੰ ਹਮੇਸ਼ਾ ਯਾਦ ਰੱਖੁ...
ਕਾਬਿਲਗੌਰ ਹੈ ਕਿ ਬੀਤੇ ਦਿਨ ਦਲਜੀਤ ਕੌਰ ਦਾ ਦਿਹਾਂਤ ਹੋਇਆ। ਉਨ੍ਹਾਂ 69 ਸਾਲ ਦੀ ਉਮਰ 'ਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ, ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪਾਲੀਵੁੱਡ ਦੇ ਨਾਲ-ਨਾਲ ਉਨ੍ਹਾਂ ਨੂੰ ਬਾਲੀਵੁੱਡ ਸਿਨੇਮਾ ਜਗਤ ਵਿੱਚ ਵੀ ਕੰਮ ਕਰਦੇ ਹੋਏ ਦੇਖਿਆ ਗਿਆ। ਉਨ੍ਹਾਂ ਦਾ ਨਾਮ ਆਪਣੇ ਸਮੇਂ ਦੀਆਂ ਖੂਬਸੂਰਤ ਅਦਾਕਾਰਵਾਂ ਵਿੱਚ ਗਿਣਿਆ ਜਾਂਦਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Gurdas Mann, Neeru Bajwa, Pollywood, Punjab, Punjabi singer, Singer