Main Viyah Nahi Karona Tere Naal Trailer: ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ (Gurnam Bhullar) ਤੇ ਅਦਾਕਾਰਾ ਸੋਨਮ ਬਾਜਵਾ (Sonam Bajwa) ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ 4 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਦੱਸ ਦੇਈਏ ਕੀ ਫਿਲਮ ਦੇ ਟਾਇਟਲ ਟ੍ਰੈਕ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ। ਇਸ ਵਿਚਕਾਰ ਹੀ ਹੁਣ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਫਿਲਮ ਦੇ ਟ੍ਰੇਲਰ ਦੀ ਜਾਣਕਾਰੀ ਅਦਾਕਾਰਾ ਸੋਨਮ ਬਾਜਵਾ 'ਤੇ ਅਦਾਕਾਰ ਗੁਰਨਾਮ ਭੁੱਲਰ ਨੇ ਆਪਣੇ ਸੋਸ਼ਲ ਮੀਡਿਆ ਅਕਾਉਂਟ ਇੰਸਾਟਾਗ੍ਰਾਮ ਤੇ ਦਿੱਤੀ ਹੈ। ਅਦਾਕਾਰ ਗੁਰਨਾਮ ਭੁੱਲਰ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ- 4 ਮਾਰਚ ਨੂੰ ਤੁਹਾਡੇ ਨਜ਼ਦੀਕੀ ਸਿਨੇਮਾਘਰਾਂ ਵਿੱਚ. ਟ੍ਰੇਲਰ ਨੂੰ ਦੇਖਣ ਤੋਂ ਬਾਅਦ ਫੈਨਜ਼ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਦੱਸ ਦੇਈਏ ਕਿ ਇਲਾਵਾ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ। ਫਿਲਹਾਲ ਫਿਲਮ ਦੇ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ।
ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਫਿਲਮ ਗੁੱਡੀਆਂ ਪਟੋਲੇ 'ਚ ਇਕੱਠੇ ਨਜ਼ਰ ਆ ਚੁੱਕੇ ਹਨ। ਦੋਹਾਂ ਦੀ ਜੋੜੀ ਨੂੰ ਇਸ ਫਿਲਮ ਵਿੱਚ ਵੀ ਫੈਨਜ਼ ਨੇ ਬੇਹੱਦ ਪਸੰਦ ਕੀਤਾ ਸੀ। ਜੇ ਗੱਲ ਕਰੀਏ ਗੁਰਨਾਮ ਭੁੱਲ ਦੇ ਵਰਕ ਫਰੰਟ ਦੀ ਤਾਂ ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਸਿੰਗਲ ਤੇ ਡਿਊਟ ਸੌਂਗ ਰਿਲੀਜ਼ ਕਰਦੇ ਰਹਿੰਦੇ ਨੇ। ਹਾਲ ਹੀ ਚ ਉਹ 90 degree ਗੀਤ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫਿਲਹਾਲ ਹੁਣ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ ਕਿ ਗੁਰਨਾਮ ਭੁੱਲਰ ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦਰਸ਼ਕਾਂ ਨੂੰ ਕਿਵੇਂ ਆਪਣਾ ਦੀਵਾਨਾ ਬਣਾਉਂਦੀ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।