ਗੁਰਨਾਮ 'ਤੇ ਤਾਨੀਆ ਦੀ 'ਲੇਖ' ਇਸ ਦਿਨ ਹੋਵੇਗੀ ਰਿਲੀਜ਼, ਜਾਣੋ ਨਵੀ ਫਿਲਮ 'ਚ ਕੀ ਹੈ ਖਾਸ

Gurnam Bhullar and Tania s new film: ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸੁਪਰਸਟਾਰ ਗੁਰਨਾਮ ਭੁੱਲਰ (Gurnam Bhullar) ਆਪਣੀ ਨਵੀ ਫਿਲਮ ਨੂੰ ਲੈ ਕੇ ਚਰਚਾ 'ਚ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਅਤੇ ਅਦਾਕਾਰਾ ਤਾਨੀਆ (Tania) ਦੀ ਫ਼ਿਲਮ ‘ਲੇਖ’ (Lekh) ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਸ਼ਕਾਂ ਦੇ ਇੰਤਜ਼ਾਰ ਨੂੰ ਖਤਮ ਕਰਦੇ ਹੋਏ ਇਸਦੀ ਜਾਣਕਾਰੀ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦਿੱਤੀ ਗਈ ਹੈ।

Gurnam Bhullar Tania: ਗੁਰਨਾਮ ਤੇ ਤਾਨੀਆ ਦੀ ਲੇਖ ਇਸ ਦਿਨ ਹੋਵੇਗੀ ਰਿਲੀਜ਼, ਜਾਣੋ ਨਵੀ ਫਿਲਮ 'ਚ ਕੀ ਹੈ ਖਾਸ

 • Share this:
  Gurnam Bhullar and Tania s new film: ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸੁਪਰਸਟਾਰ ਗੁਰਨਾਮ ਭੁੱਲਰ (Gurnam Bhullar) ਆਪਣੀ ਨਵੀ ਫਿਲਮ ਨੂੰ ਲੈ ਕੇ ਚਰਚਾ 'ਚ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਅਤੇ ਅਦਾਕਾਰਾ ਤਾਨੀਆ (Tania) ਦੀ ਫ਼ਿਲਮ ‘ਲੇਖ’ (Lekh) ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਸ਼ਕਾਂ ਦੇ ਇੰਤਜ਼ਾਰ ਨੂੰ ਖਤਮ ਕਰਦੇ ਹੋਏ ਇਸਦੀ ਜਾਣਕਾਰੀ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦਿੱਤੀ ਗਈ ਹੈ।
  ਦਰਅਸਲ, ਗੁਰਨਾਮ ਭੁੱਲਰ ਆਪਣੇ ਸੋਸ਼ਲ ਅਕਾਉਂਟ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਨਾਲ ਤਾਨੀਆ ਵੀ ਨਜ਼ਰ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਗੁਰਨਾਮ ਤੇ ਤਾਨੀਆ ਦੀ ਫਿਲਮ ਲੇਖ ਇਸੇ ਸਾਲ ਇੱਕ ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਇੱਕ ਪੋਸਟਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਅੱਜ ਦੁਪਹਿਰ 12 ਵਜੇ ਰਿਲੀਜ਼ ਹੋਵੇਗਾ।

  ਫਿਲਮ 'ਚ ਕੀ ਹੈ ਖਾਸ

  ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗੁਰਨਾਮ ਭੁੱਲਰ ਅਤੇ ਤਾਨੀਆ ਨੇ ਇੱਕ ਅਜਿਹੇ ਮੁੰਡੇ ਕੁੜੀ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਜਿਸ ‘ਚ ਦੋਵੇਂ ਸਕੂਲ ਟਾਈਮ ‘ਚ ਹੀ ਇੱਕ ਦੂਜੇ ਨੂੰ ਪਸੰਦ ਕਰਨ ਲੱਗ ਪੈਂਦੇ ਹਨ। ਇਸ ਫ਼ਿਲਮ ਦੀ ਕਹਾਣੀ, ਸਕਰੀਨ ਪਲੇਅ ਅਤੇ ਡਾਇਲੌਗ ਜਗਦੀਪ ਸਿੱਧੂ ਦੁਆਰਾ ਲਿਖੇ ਗਏ ਹਨ।

  ਵਰਕ ਫਰੰਟ

  ਇਸ ਤੋਂ ਇਲਾਵਾ ਹਾਲ ਹੀ ਚ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਤੇਰੇ ਨਾਲ ਰਿਲੀਜ਼ ਹੋਈ ਸੀ। ਫਿਲਮ ਤੇ ਇਸਦੇ ਗੀਤਾਂ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਇਹ ਜੋੜੀ ‘ਗੁੱਡੀਆਂ ਪਟੋਲੇ’ ਫ਼ਿਲਮ ‘ਚ ਨਜ਼ਰ ਆਈ ਸੀ। ਤਾਨੀਆ ਨੇ ਇਸ ਤੋਂ ਪਹਿਲਾਂ ਐਮੀ ਵਿਰਕ ਦੇ ਨਾਲ ਫ਼ਿਲਮ ‘ਸੁਫ਼ਨਾ’ ਦੇ ਵਿੱਚ ਦਿਖਾਈ ਦਿੱਤੀ ਸੀ। ਇਸਦੇ ਨਾਲ-ਨਾਲ ਤਾਨੀਆ ਹਾਲ ਹੀ ਚ ਐਮੀ ਵਿਰਕ ਨਾਲ ਇੱਕ ਮਿਊਜ਼ਿਕ ਵੀਡੀਓ ਤੇਰੀ ਜੱਟੀ ਵਿੱਚ ਵੀ ਨਜ਼ਰ ਆਈ ਸੀ।

  ਦੱਸ ਦਈਏ ਕਿ ਪੰਜਾਬੀ ਇੰਡਸਟਰੀ ‘ਚ ਜਿੱਥੇ ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ, ਉੱਥੇ ਹੀ ਫ਼ਿਲਮਾਂ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਕਿਉਂਕਿ ਲਾਡਕਾਊਨ ਦੌਰਾਨ ਕਈ ਫ਼ਿਲਮਾਂ ਅਧੂਰੀਆਂ ਰਹਿ ਗਈਆਂ ਸਨ। ਜਿਨ੍ਹਾਂ ਦੀ ਸ਼ੂਟਿੰਗ ਹੁਣ ਕੰਪਲੀਟ ਹੋ ਚੁੱਕੀ ਹੈ, ਤੇ ਦਰਸ਼ਕ ਆਪਣੇ ਚਹੇਤੇ ਸਿਤਾਰਿਆਂ ਦੀ ਫਿਲਮਾਂ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
  Published by:rupinderkaursab
  First published: