HOME » NEWS » Films

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰ ਭਾਵੁੱਕ ਹੋਏ ਪੋਲੀਵੁੱਡ ਦੇ ਸਿਤਾਰੇ ਪੰਜਾਬੀ

Harneep Kaur | News18 Punjab
Updated: December 27, 2018, 11:29 AM IST
share image
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰ ਭਾਵੁੱਕ ਹੋਏ ਪੋਲੀਵੁੱਡ ਦੇ ਸਿਤਾਰੇ ਪੰਜਾਬੀ

  • Share this:
  • Facebook share img
  • Twitter share img
  • Linkedin share img
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ੭ਪੋਹ (22 ਦਿਸੰਬਰ) ਅਤੇ ੧੨ ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਨੂੰ ਯਾਦ ਕਰਦਿਆਂ ਕਈ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਆਪਣੇ ਇੰਸਟਾਗ੍ਰਾਮ ਤੇ ਪੋਸਟਾਂ ਸ਼ੇਅਰ ਕੀਤੀਆਂ ਹਨ।



ਦਿਲਜੀਤ ਦੋਸਾਂਝ: ਅੱਜ ਦੇ ਪੰਜਾਬੀ ਕਲਾਕਾਰਾਂ ਵਿਚ ਦਿਲਜੀਤ ਦੋਸਾਂਝ ਦਾ ਨਾਮ ਸੱਭ ਤੋਂ ਉਪਰ ਆਉਂਦਾ ਹੈ, ਫਿਰ ਚਾਹੇ ਉਹ ਦਿਲਜੀਤ ਦੇ ਗਾਣਿਆਂ ਦੀ ਗੱਲ ਹੋਵੇ, ਚਾਹੇ ਉਨ੍ਹਾਂ ਦੇ ਅੰਦਾਜ਼ ਤੇ ਚਾਹੇ ਦਿਲਜੀਤ ਦੀਆਂ ਸ਼ਰਾਰਤਾਂ ਦੀ, ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਵਿਚ ਇੱਕ ਬ੍ਰਾਂਡ ਬਣ ਚੁੱਕੇ ਹਨ | ਦਿਲਜੀਤ ਹਮੇਸ਼ਾ ਅਪਣੇ ਸਰੋਤਿਆਂ ਲਈ ਕੁਝ ਨਵਾਂ ਲੈ ਕੇ ਆਉਂਦੇ ਹਨ ਅਤੇ ਜ਼ਿੰਦਗੀ ਨਾਲ ਜੁੜੀ ਅਪਡੇਟ ਉਹ ਸੋਸ਼ਲ ਮੀਡੀਆ ਤੇ ਸ਼ੇਅਰ ਕਰਨਾ ਨਹੀਂ ਭੁੱਲਦੇ। ਇਸ ਵਾਰੀ ਵੀ ਦਿਲਜੀਤ ਨੇ ਗੁਰੂ ਜੀ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟਾਂ ਸ਼ੇਅਰ ਕੀਤੀ।


ਸੁਨੰਦਾ ਸ਼ਰਮਾ ਨੇ ਵੀ ਛੋਟੇ ਲਾਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੰਸਟਾਗ੍ਰਾਮ ਤੇ ਇਕ ਤਸਵੀਰ ਸ਼ੇਅਰ ਕੀਤੀ ਅਤੇ ਲਿਖਿਆ ਕਿ, 'ਅਸਹਿ ਅਤੇ ਅਕਹਿ ਦੁਖਾਂ ਦਾ ਸਮਾਂ ਆ ਗਿਆ ਹੈ, ਅੱਜ ਤੋਂ ਠੀਕ 10 ਵਜੇ ਤੋਂ 11ਵਜੇ ਤੱਕ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸਮਾਂ ਆ ਗਿਆ ਹੈ, ਆਓ ਸਾਰੇ ਵਾਹਿਗੁਰੂ ਜਪੀਏ'



ਹਿਮਾਂਸ਼ੀ ਖੁਰਾਣਾ: ੭ਪੋਹ (22 ਦਿਸੰਬਰ) ਅਤੇ ੧੨ ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਨੂੰ ਯਾਦ ਕਰਦਿਆਂ ਅਦਾਕਾਰਾ ਮੋਡਲ ਹਿਮਾਂਸ਼ੀ ਖੁਰਾਣਾ ਨੇ ਵੀ ਇਕ ਭਾਵੁੱਕ ਪੋਸਟ ਸ਼ੇਅਰ ਕੀਤੀ।
First published: December 27, 2018
ਹੋਰ ਪੜ੍ਹੋ
ਅਗਲੀ ਖ਼ਬਰ