Home /News /entertainment /

Money Laundering Case: ਜੈਕਲੀਨ ਫਰਨਾਂਡੀਜ਼ ਦੀ ਵਧੀ ਮੁਸ਼ਕਿਲ, ਕੋਰਟ ਨੇ 26 ਸਤੰਬਰ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

Money Laundering Case: ਜੈਕਲੀਨ ਫਰਨਾਂਡੀਜ਼ ਦੀ ਵਧੀ ਮੁਸ਼ਕਿਲ, ਕੋਰਟ ਨੇ 26 ਸਤੰਬਰ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

Money Laundering Case: ਜੈਕਲੀਨ ਫਰਨਾਂਡੀਜ਼ ਦੀ ਵਧੀ ਮੁਸ਼ਕਿਲ, ਕੋਰਟ ਨੇ 26 ਸਤੰਬਰ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

Money Laundering Case: ਜੈਕਲੀਨ ਫਰਨਾਂਡੀਜ਼ ਦੀ ਵਧੀ ਮੁਸ਼ਕਿਲ, ਕੋਰਟ ਨੇ 26 ਸਤੰਬਰ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

Money Laundering Case: ਪਟਿਆਲਾ ਹਾਊਸ ਕੋਰਟ ਨੇ ਬੁੱਧਵਾਰ ਨੂੰ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ (Jacqueline Fernandez) ਖਿਲਾਫ ਦਾਇਰ ਪੂਰਕ ਚਾਰਜਸ਼ੀਟ 'ਤੇ ਨੋਟਿਸ ਲਿਆ ਹੈ। ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ ਸੰਮਨ ਜਾਰੀ ਕਰਕੇ 26 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਹੋਰ ਪੜ੍ਹੋ ...
 • Share this:

  Money Laundering Case: ਪਟਿਆਲਾ ਹਾਊਸ ਕੋਰਟ ਨੇ ਬੁੱਧਵਾਰ ਨੂੰ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ (Jacqueline Fernandez) ਖਿਲਾਫ ਦਾਇਰ ਪੂਰਕ ਚਾਰਜਸ਼ੀਟ 'ਤੇ ਨੋਟਿਸ ਲਿਆ ਹੈ। ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ ਸੰਮਨ ਜਾਰੀ ਕਰਕੇ 26 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਈਡੀ ਨੂੰ ਚਾਰਜਸ਼ੀਟ ਦੀ ਕਾਪੀ ਜੈਕਲੀਨ ਦੇ ਵਕੀਲ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

  ਇਨਫੋਰਸਮੈਂਟ ਡਾਇਰੈਕਟੋਰੇਟ ਪਹਿਲਾਂ ਹੀ ਸੁਕੇਸ਼ ਚੰਦਰਸ਼ੇਖਰ ਦੇ ਖਿਲਾਫ 2 ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕਰ ਚੁੱਕਾ ਹੈ। ਇਸ ਮਾਮਲੇ ਵਿੱਚ ਸੁਕੇਸ਼ ਚੰਦਰਸ਼ੇਖਰ ਸਮੇਤ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਅਦਾਲਤ ਤੋਂ ਫਿਲਮ ਦੀ ਸ਼ੂਟਿੰਗ ਲਈ ਪੋਲੈਂਡ ਜਾਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ।

  ਇਸ ਤੋਂ ਪਹਿਲਾਂ ਈਡੀ ਨੇ ਇਸ ਪੂਰੇ ਮਾਮਲੇ 'ਚ ਜੈਕਲੀਨ ਫਰਨਾਂਡੀਜ਼ ਦੀ 7 ਕਰੋੜ 27 ਲੱਖ ਰੁਪਏ ਦੀ ਜਾਇਦਾਦ ਨੂੰ ਅਟੈਚ ਕਰ ਲਿਆ ਸੀ। ਇਸ ਤੋਂ ਇਲਾਵਾ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਮਹਾਠੱਗ ਸੁਕੇਸ਼ ਨੇ ਜੈਕਲੀਨ ਨੂੰ ਕੀਮਤੀ ਤੋਹਫੇ ਅਤੇ 7.7 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਸੀ।

  ਈਡੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਫਿਰੌਤੀ ਸਮੇਤ ਅਪਰਾਧਿਕ ਗਤੀਵਿਧੀਆਂ ਦੀ ਕਮਾਈ ਤੋਂ ਜੈਕਲੀਨ ਫਰਨਾਂਡੀਜ਼ ਨੂੰ 5.71 ਕਰੋੜ ਰੁਪਏ ਦੇ ਤੋਹਫੇ ਦਿੱਤੇ ਸਨ। ਸੁਕੇਸ਼ ਚੰਦਰਸ਼ੇਖਰ ਨੇ ਇਹ ਤੋਹਫੇ ਆਪਣੇ ਲੰਬੇ ਸਮੇਂ ਦੇ ਸਹਿਯੋਗੀ ਅਤੇ ਇਸ ਮਾਮਲੇ 'ਚ ਦੋਸ਼ੀ ਪਿੰਕੀ ਇਰਾਨੀ ਰਾਹੀਂ ਦਿੱਤੇ ਸਨ। ਸੁਕੇਸ਼ ਚੰਦਰਸ਼ੇਖਰ ਨੇ ਅੰਤਰਰਾਸ਼ਟਰੀ ਹਵਾਲਾ ਆਪਰੇਟਰ ਅਵਤਾਰ ਸਿੰਘ ਕੋਚਰ ਰਾਹੀਂ ਜੈਕਲੀਨ ਫਰਨਾਂਡੀਜ਼ ਦੇ ਪਰਿਵਾਰਕ ਮੈਂਬਰਾਂ ਨੂੰ 1,72,913 ਅਮਰੀਕੀ ਡਾਲਰ ਅਤੇ 2,67,40 ਆਸਟ੍ਰੇਲੀਆਈ ਡਾਲਰ ਦਿੱਤੇ ਸੀ।

  Published by:Rupinder Kaur Sabherwal
  First published:

  Tags: Entertainment news, Jacqueline Fernandes, Jacqueline Fernandez, Money Laundering