ਰੁਪਿੰਦਰ ਕੋਰ
Jasmine Sandlas New Song Bamb Bamb Aagya Release Date out: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਜੈਸਮੀਨ ਸੈਂਡਲਾਸ
(Jasmine Sandlas) ਉਭਰਦੇ ਸਿਤਾਰਿਆਂ ਵਿੱਚੋਂ ਇੱਕ ਹੈ। ਜੈਸਮੀਨ ਨਾ ਸਿਰਫ਼ ਆਪਣੇ ਪੇਸ਼ੇਵਰ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਗਾਇਕਾ ਨੂੰ ਪੰਜਾਬੀ ਸੰਗੀਤ ਇੰਡਸਟਰੀ ਦੀ ਗੁਲਾਬੀ ਕਵੀਨ ਵਜੋਂ ਵੀ ਜਾਣਿਆ ਜਾਂਦਾ ਹੈ। ਜੈਸਮੀਨ ਦੇ ਪ੍ਰਸ਼ੰਸ਼ਕਾਂ ਲਈ ਅਸੀ ਖਾਸ ਖਬਰ ਲੈ ਕੇ ਆਏ ਹਾਂ। ਜਾਣਕਾਰੀ ਲਈ ਦੱਸ ਦੇਈਏ ਕਿ ਜੈਸਮੀਨ ਦੀ ਨਵੇਂ ਗੀਤ ਬੰਮ ਆਗਿਆ
(Bamb Aagya) ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ।
ਜੀ ਹਾਂ, ਹੁਣ ਪ੍ਰਸ਼ੰਸ਼ਕਾਂ ਦਾ ਇੰਤਜ਼ਾਰ ਖਤਮ ਹੋ ਚੁੱਕਾ ਹੈ। ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸ਼ੇਅਰ ਕਰਦੇ ਹੋਏ ਨਵੇਂ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਜੈਸਮੀਨ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ- ਬੰਮ ਆਗਿਆ 💣 (Bamb Aagya) ਇਸਦੇ ਨਾਲ ਹੀ ਉਨ੍ਹਾਂ ਨੇ gursidhu ਅਤੇ ਬਾਕੀ ਟੀਮ ਨੂੰ ਵੀ ਪੋਸਟ ਵਿੱਚ ਟੈਗ ਕੀਤਾ ਹੈ। ਜੈਸਮੀਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਇਸਦੇ ਨਾਲ ਹੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਜਿਸਨੂੰ ਪ੍ਰਸ਼ੰਸ਼ਕ ਖੂਬ ਪਸੰਦ ਕਰਦੇ ਹਨ। ਜੈਸਮੀਨ ਨੇ ਆਪਣੀ ਮਾਂ, ਭਰਾ, ਭੈਣ ਅਤੇ ਆਪਣੇ ਕੁੱਤੇ ਨਾਲ ਹਮੇਸ਼ਾ ਨਜ਼ਰ ਆਉਂਦੀ ਹੈ।
ਜ਼ਿਕਰਯੋਗ ਹੈ ਕਿ ਗੁਲਾਬੀ ਕੁਈਨ ਅਦਾਕਾਰ ਤੇ ਗਾਇਕ ਗੈਰੀ ਸੰਧੂ (Garry Sandhu) ਨਾਲ ਆਪਣੇ ਰਿਸ਼ਤੇ ਦੀਆਂ ਖਬਰਾਂ ਦੇ ਚੱਲਦੇ ਖੂਬ ਚਰਚਾ ਵਿੱਚ ਰਹੀ।ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਪਰ ਅਫਸੋਸ ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ। ਹਾਲਾਂਕਿ ਹੁਣ ਦੋਵੇ ਹੀ ਗਾਇਕ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਸਮੀਨ ਹਾਲ ਹੀ ਵਿੱਚ ਆਪਣੇ ਗੋਆ ਟੂਰ ਤੋਂ ਵਾਪਸ ਪਰਤੀ ਹੈ। ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓ ਗਾਇਕਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਸ਼ੇਅਰ ਕੀਤੀਆਂ ਸੀ।ਜੈਸਮੀਨ ਹਾਲੇ ਤੱਕ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਨਾਲ ਵੀ ਗੀਤ ਗਾ ਚੁੱਕੀ ਹੈ। ਅੰਮ੍ਰਿਤ ਮਾਨ ਨਾਲ ਉਨ੍ਹਾਂ ਦੇ ਗੀਤ ਬੰਬ ਜੱਟ ਨੂੰ ਦਰਸ਼ਕਾਂ ਨੇ ਬੇਹੱਦ ਪਿਆਰ ਦਿੱਤਾ। ਅੱਜ ਵੀ ਵਿਆਹਾਂ ਅਤੇ ਪਾਰਟੀਆਂ ਵਿੱਚ ਉਨ੍ਹਾਂ ਦਾ ਇਹ ਗੀਤ ਸੁਣਨ ਨੂੰ ਮਿਲਦਾ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।