Kamal Haasan Admitted In Hospital: ਸਾਊਥ ਸੁਪਰਸਟਾਰ ਕਮਲ ਹਾਸਨ (Kamal Haasan) ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਅਨੁਸਾਰ, ਕਮਲ ਹਾਸਨ ਨੂੰ ਬੁੱਧਵਾਰ ਨੂੰ ਤੇਜ਼ ਬੁਖਾਰ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਕੁਝ ਰਿਪੋਰਟਾਂ ਮੁਤਾਬਕ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਤੱਕ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਪਰ, ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਦੀ ਸਿਹਤ ਠੀਕ ਹੈ।
View this post on Instagram
ਉਨ੍ਹਾਂ ਨੂੰ ਰੂਟੀਨ ਸਿਹਤ ਜਾਂਚ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਕਮਲ ਹਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਕਮਲ ਹਾਸਨ ਇਨ੍ਹੀਂ ਦਿਨੀਂ ਨਿਰਦੇਸ਼ਕ ਸ਼ੰਕਰ ਦੀ ਫਿਲਮ 'ਇੰਡੀਅਨ 2' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ 'ਬਿੱਗ ਬੌਸ ਤਮਿਲ ਸੀਜ਼ਨ 6' ਦੀ ਸ਼ੂਟਿੰਗ ਵੀ ਕਰ ਰਹੇ ਹਨ। ਫਿਲਹਾਲ ਪ੍ਰਸ਼ੰਸ਼ਕ ਕਲਾਕਾਰ ਦੇ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollywood, Entertainment, Entertainment news, South, South Star