• Home
  • »
  • News
  • »
  • entertainment
  • »
  • KANGANA RANAUT REACHES BANKEVIHARI TEMPLE IN VRINDAVAN SAY SHE WILL CAMPAIGN FOR NATIONALIST PARTY

ਮੈਂ ਮੁਆਫੀ ਨਹੀਂ ਮੰਗੀ, ਅੱਗੇ ਤੋਂ ਵੀ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲਦੀ ਰਹਾਂਗੀ: ਕੰਗਨਾ

  • Share this:
    ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਹੈ ਕਿ ਉਸ ਨੇ ਕੋਈ ਮੁਆਫੀ ਨਹੀਂ ਮੰਗੀ। ਉਹ ਮੁਆਫੀ ਮੰਗੇ ਵੀ ਕਿਉਂ। ਉਹ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲਦੀ ਰਹੇਗਾ। ਉਨ੍ਹਾਂ ਕਿਹਾ ਕਿ ਮੁਆਫੀ ਮੰਗਣ ਬਾਰੇ ਕੋਈ ਸਬੂਤ ਹੈ ਤਾਂ ਵਿਖਾ ਦਿਓ।

    ਕੰਗਨਾ ਨੇ ਕਿਹਾ ਹੈ ਕਿ ਉਸ ਦੇ ਕੋਈ ਵਿਰੋਧ ਨਹੀਂ ਹੋਇਆ। ਕੁਝ ਮੁੱਠੀ ਭਰ ਲੋਕਾਂ ਨੇ ਉਸ ਨੂੰ ਰੋਕਿਆ ਪਰ ਵੱਡੀ ਗਿਣਤੀ ਉਸ ਦੇ ਹੱਕ ਵਿਚ ਸਨ। ਦੱਸ ਦਈਏ ਕਿ ਕੱਲ੍ਹ ਫਿਲਮ ਅਦਾਕਾਰਾ ਕੰਗਣਾ ਰਣੌਤ ਜੋ ਕਿ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਅਤੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਵਿਚ ਰਹਿੰਦੀ ਹੈ, ਦੇ ਕਾਫਲੇ ਨੂੰ ਜ਼ਿਲ੍ਹਾ ਰੂਪਨਗਰ ਦੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਬੁੰਗਾ ਸਾਹਿਬ ਵਿੱਚ ਕਿਸਾਨ ਜਥੇਬੰਦੀਆਂ ਨੇ ਘੇਰ ਲਿਆ ਸੀ।

    ਕਰੀਬ ਦੋ ਘੰਟੇ ਤੋਂ ਵੱਧ ਸਮਾਂ ਕੰਗਣਾ ਰਣੌਤ ਦੀ ਗੱਡੀ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਅਖੀਰ ਕੰਗਣਾ ਰਣੌਤ ਵੱਲੋਂ ਕਿਸਾਨ ਬੀਬੀਆਂ ਤੋਂ ਮੁਆਫ਼ੀ ਮੰਗੀ ਗਈ, ਜਿਸ ਮਗਰੋਂ ਕਿਸਾਨਾਂ ਨੇ ਆਪਣਾ ਘਿਰਾਓ ਖਤਮ ਕੀਤਾ ਅਤੇ ਅਦਾਕਾਰਾ ਦੀ ਗੱਡੀ ਤੇ ਕਾਫਲੇ ਨੂੰ ਅੱਗੇ ਜਾਣ ਦਿੱਤਾ ਗਿਆ।

    ਕੰਗਣਾ ਰਣੌਤ ਆਪਣੀ ਸਕਿਓਰਿਟੀ ਸਮੇਤ ਮਨਾਲੀ (ਹਿਮਾਚਲ ਪ੍ਰਦੇਸ਼) ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਬਾਅਦ ਦੁਪਹਿਰ ਕਰੀਬ 2.15 ਵਜੇ ਬੁੰਗਾ ਸਾਹਿਬ ਨੇੜੇ ਪੁੱਜੀ ਤਾਂ ਉਸ ਦੇ ਕਾਫਲੇ ਨੂੰ ਘੇਰ ਲਿਆ। ਕਿਸਾਨਾਂ ਅਤੇ ਕਿਸਾਨ ਬੀਬੀਆਂ ਬਾਰੇ ਗਲਤ ਸ਼ਬਦਾਵਲੀ ਬੋਲਣ ਕਰ ਕੇ ਆਗੂ ਕੰਗਣਾ ਨੂੰ ਮੁਆਫ਼ੀ ਮੰਗਣ ਲਈ ਕਹਿ ਰਹੇ ਸਨ।
    Published by:Gurwinder Singh
    First published: