ਚੰਡੀਗੜ੍ਹ: Kangana Ranuat: ਬਾਲੀਵੁੱਡ (Bollywood Actress Kangana) ਅਦਾਕਾਰਾ ਕੰਗਨਾ ਰਣੌਤ ਆਪਣੇ ਖਿਲਾਫ ਦਰਜ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਪਹੁੰਚੀ ਹੈ। ਸ਼ੁੱਕਰਵਾਰ ਨੂੰ ਕਰੀਬ ਡੇਢ ਘੰਟੇ ਤੱਕ ਬਹਿਸ ਚੱਲੀ ਅਤੇ ਇਸ ਤੋਂ ਬਾਅਦ ਸੁਣਵਾਈ ਸੋਮਵਾਰ ਤੱਕ ਲਈ ਟਾਲ ਦਿੱਤੀ ਗਈ।
ਦਰਅਸਲ ਪਿਛਲੇ ਸਾਲ ਜਨਵਰੀ 'ਚ ਕੰਗਨਾ ਰਣੌਤ ਖਿਲਾਫ ਬਠਿੰਡਾ 'ਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕੰਗਨਾ ਨੇ ਇਸ ਨੂੰ ਰੱਦ ਕਰਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਕਰੀਬ ਡੇਢ ਘੰਟੇ ਤੱਕ ਚੱਲੀ ਇਸ ਪਟੀਸ਼ਨ 'ਤੇ ਬਹਿਸ ਤੋਂ ਬਾਅਦ ਸੁਣਵਾਈ ਸੋਮਵਾਰ 11 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫੋਟੋ ਪੋਸਟ ਕਰਦਿਆਂ ਕਿਹਾ ਸੀ ਕਿ ਉਸ ਨੂੰ 100-100 ਰੁਪਏ ਦਿਹਾੜੀ 'ਤੇ ਅੰਦੋਲਨ ਵਿੱਚ ਲਿਆਂਦਾ ਗਿਆ ਸੀ। ਇਹ ਪੋਸਟ ਕਰਨ 'ਤੇ ਮਹਿੰਦਰ ਕੌਰ ਨੇ ਬਠਿੰਡਾ 'ਚ ਕੰਗਨਾ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਹੁਣ ਕੰਗਨਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਹਾਈਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕਰਦੇ ਹੋਏ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਮਾਮਲਾ ਕਾਫੀ ਭਖਿਆ ਸੀ। ਬਾਅਦ ਵਿੱਚ ਰੋਪੜ ਨੇੜੇ ਕਿਸਾਨਾਂ ਨੇ ਵੀ ਕੰਗਨਾ ਦੀ ਕਾਰ ਨੂੰ ਰੋਕ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।