• Home
  • »
  • News
  • »
  • entertainment
  • »
  • KANGANA RANAUT S TROUBLES AGAIN INCREASED CASE REGISTERED FOR MAKING CONTROVERSIAL REMARKS ON SIKH COMMUNITY

ਕੰਗਨਾ ਦੀਆਂ ਮੁਸ਼ਕਿਲਾਂ ਵਧੀਆਂ, ਸਿੱਖਾਂ ਉਤੇ ਵਿਵਾਦਤ ਟਿਪਣੀ ਲਈ ਕੇਸ ਦਰਜ

ਕੰਗਨਾ ਦੀਆਂ ਮੁਸ਼ਕਿਲਾਂ ਵਧੀਆਂ, ਸਿੱਖਾਂ ਉਤੇ ਵਿਵਾਦਤ ਟਿਪਣੀ ਲਈ ਕੇਸ ਦਰਜ (file photo)

ਕੰਗਨਾ ਦੀਆਂ ਮੁਸ਼ਕਿਲਾਂ ਵਧੀਆਂ, ਸਿੱਖਾਂ ਉਤੇ ਵਿਵਾਦਤ ਟਿਪਣੀ ਲਈ ਕੇਸ ਦਰਜ (file photo)

  • Share this:
    ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਣ ਵਾਲੀਆਂ ਹਨ। ਦਰਅਸਲ, ਮੁੰਬਈ ਪੁਲਿਸ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਸਿੱਖ ਭਾਈਚਾਰੇ ਬਾਰੇ ਵਿਵਾਦਿਤ ਟਿੱਪਣੀ ਕਰਨ ਲਈ ਕੰਗਨਾ ਰਣੌਤ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਕੰਗਨਾ ਦੇ ਖਿਲਾਫ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਉਨ੍ਹਾਂ ਦੇ ਖਿਲਾਫ ਆਈਪੀਸੀ ਦੀ ਧਾਰਾ 295 (ਏ) ਦੇ ਤਹਿਤ ਵਿਵਾਦਿਤ ਟਿੱਪਣੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ।

    ਦਰਅਸਲ, ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਸਿੱਖ ਭਾਈਚਾਰੇ ਦਾ ਇੱਕ ਵਫ਼ਦ ਸੋਮਵਾਰ ਨੂੰ ਪਹਿਲਾਂ ਖਾਰ ਥਾਣੇ ਵਿੱਚ ਸੀਨੀਅਰ ਇੰਸਪੈਕਟਰ ਨੂੰ ਮਿਲਿਆ ਅਤੇ ਫਿਰ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੂੰ ਮਿਲਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਮੁੰਬਈ ਪੁਲਸ ਨੂੰ ਇਸ ਮਾਮਲੇ 'ਚ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਸਨ।



    ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਾਅਦ ਕੇਸ ਦਰਜ

    ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਾਅਦ ਮੁੰਬਈ ਪੁਲਿਸ ਨੇ ਕੰਗਨਾ ਰਣੌਤ ਦੇ ਖਿਲਾਫ ਖਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲਾ ਦਰਜ ਹੋਣ ਤੋਂ ਬਾਅਦ ਮੁੰਬਈ ਪੁਲਸ ਕਿਸੇ ਵੀ ਸਮੇਂ ਕੰਗਨਾ ਰਣੌਤ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ।



    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਣੌਤ ਆਜ਼ਾਦੀ ਅਤੇ ਮਹਾਤਮਾ ਗਾਂਧੀ ਨੂੰ ਲੈ ਕੇ ਦਿੱਤੇ ਗਏ ਬਿਆਨਾਂ ਕਾਰਨ ਲਗਾਤਾਰ ਵਿਵਾਦਾਂ 'ਚ ਰਹੀ ਹੈ। ਕੰਗਨਾ ਨੇ ਇਕ ਬਿਆਨ 'ਚ ਕਿਹਾ ਸੀ ਕਿ ਦੇਸ਼ ਨੂੰ 2014 'ਚ ਆਜ਼ਾਦੀ ਮਿਲੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮਹਾਤਮਾ ਗਾਂਧੀ ਬਾਰੇ ਕਿਹਾ ਸੀ ਕਿ ਦੋਵੇਂ ਗੱਲ੍ਹਾਂ ਨੂੰ ਅੱਗੇ ਕਰਨ ਨਾਲ ਆਜ਼ਾਦੀ ਨਹੀਂ ਮਿਲਦੀ। ਇਸ ਬਿਆਨ 'ਤੇ ਵੀ ਭਾਰੀ ਹੰਗਾਮਾ ਹੋਇਆ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਖ ਭਾਈਚਾਰੇ ਬਾਰੇ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ 'ਚ ਮੁੰਬਈ ਪੁਲਿਸ ਕੰਗਨਾ ਨੂੰ ਪੁੱਛਗਿੱਛ ਲਈ ਕਦੋਂ ਬੁਲਾਉਂਦੀ ਹੈ।
    Published by:Ashish Sharma
    First published: