Home /News /entertainment /

Kanwar Grewal Song Rihai Ban: ਸਿੱਧੂ ਮੂਸੇਵਾਲਾ ਤੋਂ ਬਾਅਦ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਬੈਨ, ਯੂ ਟਿਊਬ ਨੇ ਹਟਾਇਆ

Kanwar Grewal Song Rihai Ban: ਸਿੱਧੂ ਮੂਸੇਵਾਲਾ ਤੋਂ ਬਾਅਦ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਬੈਨ, ਯੂ ਟਿਊਬ ਨੇ ਹਟਾਇਆ

Kanwar Grewal Song Rihai Ban: ਸਿੱਧੂ ਮੂਸੇਵਾਲਾ ਤੋਂ ਬਾਅਦ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਬੈਨ, ਯੂ ਟਿਊਬ ਨੇ ਹਟਾਇਆ(ਸੰਕੇਤਕ ਫੋਟੋ)

Kanwar Grewal Song Rihai Ban: ਸਿੱਧੂ ਮੂਸੇਵਾਲਾ ਤੋਂ ਬਾਅਦ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਬੈਨ, ਯੂ ਟਿਊਬ ਨੇ ਹਟਾਇਆ(ਸੰਕੇਤਕ ਫੋਟੋ)

Kanwar Grewal s song Rihai Ban: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੂਫੀ ਗਾਇਕ ਕੰਵਰ ਗਰੇਵਾਲ (Kanwar Grewal) ਦੀ ਆਪਣੀ ਵੱਖਰੀ ਪਹਿਚਾਣ ਹੈ। ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਦਾ ਹੈ। ਪਰ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਦੇ ਨਵੇਂ ਗੀਤ 'ਰਿਹਾਈ' ਨੂੰ ਬੈਨ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ ...
 • Share this:

  ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ (SYL) 'ਤੇ ਬੈਨ ਲਗਾ ਦਿੱਤਾ ਗਿਆ ਸੀ। ਹੁਣ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗੀਤ 'ਤੇ ਵੀ ਬੈਨ ਲਗਾ ਦਿੱਤਾ ਗਿਆ ਹੈ। ਜੀ ਹਾਂ, ਯੂਟਿਊਬ ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਹੈ। ਇਸ ਗਾਣੇ 'ਚ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਜ਼ਿਕਰ ਕੀਤਾ ਗਿਆ ਸੀ। ਜਿਸਦੇ ਚੱਲਦੇ ਭਾਰਤ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਕੰਵਰ ਗਰੇਵਾਲ ਨੂੰ ਕਿਸਾਨ ਅੰਦੋਲਨ ਵਿੱਚ ਵੀ ਦੇਖਿਆ ਗਿਆ ਸੀ। ਉਸ ਦੌਰਾਨ ਵੀ ਉਨ੍ਹਾਂ ਨੇ ਲੋਕਾਂ ਦਾ ਦਿਲ ਜਿੱਤਿਆ ਸੀ।

  Kanwar Grewal s song Rihai Ban: ਸਿੱਧੂ ਮੂਸੇਵਾਲਾ ਤੋਂ ਬਾਅਦ ਕੰਵਰ ਗਰੇਵਾਲ ਦਾ ਗੀਤ 'ਰਿਹਾਈ' ਬੈਨ, ਯੂ ਟਿਊਬ ਤੋਂ ਗਿਆ ਹਟਾਇਆ

  ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਦੀ ਗੱਲ ਕਰਿਏ ਤਾਂ ਇਸ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ। ਹਾਲਾਂਕਿ ਲੋਕਾਂ ਦੁਆਰਾ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਗਿਆ। ਦੇਸ਼ ਅਤੇ ਵਿਦੇਸ਼ ਵਿੱਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਵੀ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਇਸ ਨਿੰਦਾ ਕਰਦੇ ਹੋਏ ਉਨ੍ਹਾਂ ਵੱਲੋਂ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਉਹਨਾਂ ਨੇ ਭਾਜਪਾ 'ਤੇ ਤੰਜ ਕੱਸਿਆ ਗਿਆ ਸੀ।
  Published by:rupinderkaursab
  First published:

  Tags: Entertainment news, Kanwar Grewal, Pollywood, Punjabi industry

  ਅਗਲੀ ਖਬਰ