Manpreet Kaur
ਕੋਰੋਨਾ ਦੀ ਲਪੇਟ 'ਚ ਆਏ ਕੁਲਵਿੰਦਰ ਬਿੱਲਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਆਪਣਾ ਹਾਲ ਦੱਸਿਆ। ਕੋਰੋਨਾ ਵਾਇਰਸ ਤੋਂ ਪੰਜਾਬੀ ਇੰਡਸਟਰੀ ਵੀ ਬਚ ਨਾ ਸਕੀ। ਦੱਸ ਦਈਏ ਕੋਰੋਨਾ ਦੀ ਲਪੇਟ ਵਿਚ ਆਏ ਕੁਲਵਿੰਦਰ ਬਿੱਲਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਆਪਣਾ ਹਾਲ ਦੱਸਿਆ ਹੈ। ਆਪਣੇ ਲਾਈਵ ਦੌਰਾਨ ਕੁਲਵਿੰਦਰ ਬਿੱਲਾ ਨੇ ਪੂਰੀ ਕਹਾਣੀ ਬਿਆਨ ਕੀਤੀ। ਉਹਨਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਅਜੀਬ ਕਿਸਮ ਦਾ ਮਹਿਸੂਸ ਹੁੰਦਾ ਸੀ, ਜਿਸ ਤੋਂ ਬਾਅਦ ਉਹਨਾਂ ਨੇ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ।
ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਟੈਸਟ ਦੋ ਥਾਂਵਾਂ ਤੋਂ ਕਰਵਾਇਆ ਤਾਂ ਕਿ ਕਿਸੇ ਕਿਸਮ ਦਾ ਕੋਈ ਸ਼ੱਕ ਨਾ ਰਹੇ। ਇਸ ਤੋਂ ਬਾਅਦ ਉਹਨਾਂ ਦਾ ਟੈਸਟ ਪਾਜੀਟਿਵ ਆਇਆ ਤਾਂ ਉਹਨਾਂ ਨੇ ਇਸ ਗੱਲ ਦੀ ਫਿਕਰ ਹੋਣ ਲੱਗ ਗਈ ਕਿ ਉਹਨਾਂ ਦੀ ਬੇਟੀ ਤੇ ਬਾਕੀ ਦੇ ਪਰਿਵਾਰਕ ਮੈਂਬਰ ਇਸ ਬਿਮਾਰੀ ਦੀ ਲਪੇਟ ਵਿੱਚ ਨਾ ਆ ਜਾਣ। ਇਸ ਲਈ ਉਹਨਾਂ ਦੇ ਪੂਰੇ ਪਰਿਵਾਰ ਦਾ ਟੈਸਟ ਕਰਵਾਇਆ ਗਿਆ, ਜਿਹੜਾ ਕਿ ਨੈਗਟਿਵ ਆਇਆ।
ਦੱਸ ਦਈਏ ਕਿ ਕੁਲਵਿੰਦਰ ਬਿੱਲਾ ਨੇ ਵੀਡੀਓ ਵਿਚ ਆਪਣੀ ਡੇਲੀ ਰੂਟੀਨ ਵੀ ਦੱਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਹਿਦਾਇਤ ਵੀ ਕੀਤੀ ਹੈ ਕਿ ਉਹ ਕਿਸੇ ਵੀ ਜਨਤਕ ਥਾਂ ਤੇ ਜਾਣ ਸਮੇਂ ਮਾਸਕ ਜ਼ਰੂਰ ਪਹਿਨਣ।ਕਾਬਿਲੇਗੌਰ ਹੈ ਕਿ ਕੁਲਵਿੰਦਰ ਬਿੱਲਾ ਨੂੰ ਇਕਾਂਤਵਾਸ ਵਿੱਚ ਗਏ ਹੋਏ 8 ਦਿਨ ਤੋਂ ਉਪਰ ਹੋ ਗਏ ਸਨ। ਉਨ੍ਹਾਂ ਦੇ ਫੈਨਜ਼ ਨੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਲਈ ਦੁਆਵਾਂ ਕੀਤੀਆਂ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।