Home /News /entertainment /

ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ, ਮੁੜ ਵੈਂਟੀਲੇਟਰ 'ਤੇ ਸ਼ਿਫਟ ਕੀਤਾ

ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ, ਮੁੜ ਵੈਂਟੀਲੇਟਰ 'ਤੇ ਸ਼ਿਫਟ ਕੀਤਾ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਫਿਰ ਤੋਂ ਵਿਗੜੀ ਹਾਲਤ, ICU 'ਚ ਭਰਤੀ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਫਿਰ ਤੋਂ ਵਿਗੜੀ ਹਾਲਤ, ICU 'ਚ ਭਰਤੀ

ਭਾਰਤ ਰਤਨ 92 ਸਾਲਾ ਲਤਾ ਮੰਗੇਸ਼ਕਰ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪਿਛਲੇ 27 ਦਿਨਾਂ ਤੋਂ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਹਨ। ਹਾਲ ਹੀ 'ਚ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਤੋਂ ਹਟਾ ਦਿੱਤਾ ਗਿਆ ਸੀ ਪਰ ਅੱਜ ਖਬਰ ਆਈ ਹੈ ਕਿ ਲਤਾ ਦੀ ਸਿਹਤ ਖਰਾਬ ਹੋਣ 'ਤੇ ਉਨ੍ਹਾਂ ਨੂੰ ਫਿਰ ਤੋਂ ਵੈਂਟੀਲੇਟਰ 'ਤੇ ਸ਼ਿਫਟ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ ...
 • Share this:
  ਮੁੰਬਈ- ਭਾਰਤ ਰਤਨ 92 ਸਾਲਾ ਲਤਾ ਮੰਗੇਸ਼ਕਰ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪਿਛਲੇ 27 ਦਿਨਾਂ ਤੋਂ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਹਨ। ਹਾਲ ਹੀ 'ਚ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਤੋਂ ਹਟਾ ਦਿੱਤਾ ਗਿਆ ਸੀ ਪਰ ਅੱਜ ਖਬਰ ਆਈ ਹੈ ਕਿ ਲਤਾ ਦੀ ਸਿਹਤ ਖਰਾਬ ਹੋਣ 'ਤੇ ਉਨ੍ਹਾਂ ਨੂੰ ਫਿਰ ਤੋਂ ਵੈਂਟੀਲੇਟਰ 'ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

  ਡਾਕਟਰਾਂ ਦੀ ਟੀਮ ਨਜ਼ਰ ਰੱਖ ਰਹੀ ਹੈ

  ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੀ ਪ੍ਰਤੁਤ ਸਮਾਧਾਨੀ ਅਤੇ ਉਨ੍ਹਾਂ ਦੀ ਟੀਮ ਲਤਾ ਮੰਗੇਸ਼ਕਰ ਦੀ ਸਿਹਤ ਦਾ ਲਗਾਤਾਰ ਧਿਆਨ ਰੱਖ ਰਹੀ ਹੈ। ਇਕ ਵਾਰ ਫਿਰ ਜਦੋਂ ਲਤਾ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਤੁਰੰਤ ਡਾਕਟਰਾਂ ਨੇ ਵੈਂਟੀਲੇਟਰ 'ਤੇ ਸ਼ਿਫਟ ਕਰ ਦਿੱਤਾ। ਉਨ੍ਹਾਂ ਦੇ ਇਲਾਜ ਲਈ ਡਾਕਟਰਾਂ ਦੀ ਟੀਮ 24 ਘੰਟੇ ਹਸਪਤਾਲ 'ਚ ਮੌਜੂਦ ਹੈ। ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ 6-7 ਦਿਨ ਪਹਿਲਾਂ ਡਾਕਟਰਾਂ ਨੇ ਵੈਂਟੀਲੇਟਰ ਸਪੋਰਟ ਤੋਂ ਹਟਾ ਦਿੱਤਾ ਸੀ। ਡਾਕਟਰ ਪ੍ਰਤੀਤ ਸਮਾਧਾਨੀ ਨੇ ਉਦੋਂ ਦੱਸਿਆ ਸੀ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਤੋਂ ਹਟਾ ਦਿੱਤਾ ਗਿਆ ਹੈ, ਪਰ ਉਹ ਆਈਸੀਯੂ ਵਿੱਚ ਡਾਕਟਰੀ ਨਿਗਰਾਨੀ ਹੇਠ ਹਨ।

  ਲਤਾ ਨੇ 13 ਸਾਲ ਦੀ ਉਮਰ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ

  ਭਾਰਤੀ ਸਿਨੇਮਾ ਦੇ ਮਹਾਨ ਪਲੇਬੈਕ ਗਾਇਕਾਂ ਵਿੱਚੋਂ ਇੱਕ ਵਜੋਂ, ਲਤਾ ਮੰਗੇਸ਼ਕਰ ਨੇ 1942 ਵਿੱਚ 13 ਸਾਲ ਦੀ ਉਮਰ ਵਿੱਚ ਆਪਣਾ ਕੈਰੀਅਰ ਸ਼ੁਰੂ ਕੀਤੀ ਅਤੇ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ 30,000 ਤੋਂ ਵੱਧ ਗੀਤ ਗਾਏ ਹਨ। ਸੱਤ ਦਹਾਕਿਆਂ ਤੋਂ ਵੱਧ ਦੇ ਆਪਣੇ ਕਰੀਅਰ ਵਿੱਚ, ਉਸਨੇ 'ਅਜੀਬ ਦਾਸਤਾਨ ਹੈ ਯੇ', 'ਪਿਆਰ ਕਿਆ ਤੋ ਡਰਨਾ ਕਯਾ', 'ਨੀਲਾ ਅਸਮਾਨ ਸੋ ਗਿਆ' ਅਤੇ 'ਤੇਰੇ ਲੀਏ' ਵਰਗੇ ਕਈ ਯਾਦਗਾਰੀ ਟਰੈਕਾਂ ਨੂੰ ਆਪਣੀ ਆਵਾਜ਼ ਦਿੱਤੀ ਹੈ।
  Published by:Ashish Sharma
  First published:

  Tags: Bollywood, Lata Mangeshkar, Singer

  ਅਗਲੀ ਖਬਰ