Home /News /entertainment /

Manmohan Waris: ਮਨਮੋਹਨ ਵਾਰਿਸ-ਕਮਲ ਹੀਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਹਾਨ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਹੋਇਆ ਦੇਹਾਂਤ

Manmohan Waris: ਮਨਮੋਹਨ ਵਾਰਿਸ-ਕਮਲ ਹੀਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਹਾਨ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਹੋਇਆ ਦੇਹਾਂਤ

Legendary lyricist Kundha Singh Dhaliwal passed away

Legendary lyricist Kundha Singh Dhaliwal passed away

Legendary lyricist Kundha Singh Dhaliwal passed away: ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਪ੍ਰਸ਼ੰਸ਼ਕਾਂ ਨਾਲ ਬੁਰੀ ਖਬਰ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਕਰੀਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਇਸਦੀ ਜਾਣਕਾਰੀ ਗਾਇਕ ਵੱਲੋਂ ਸਾਂਝੀ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

Legendary lyricist Kundha Singh Dhaliwal passed away: ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਪ੍ਰਸ਼ੰਸ਼ਕਾਂ ਨਾਲ ਬੁਰੀ ਖਬਰ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਕਰੀਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਇਸਦੀ ਜਾਣਕਾਰੀ ਗਾਇਕ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਸੰਗੀਤਕਾਰ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ਮਹਾਨ ਗੀਤਕਾਰ ਤੇ ਸਾਡੇ ਸਤਿਕਾਰਯੋਗ ਸਰਦਾਰ ਕੁੰਢਾ ਸਿੰਘ ਧਾਲੀਵਾਲ ਸਦੀਵੀ ਵਿਛੋੜਾ ਦੇ ਗਏ ਹਨ।ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।ਵਾਹਿਗੁਰੂ 🙏...


ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦੀ ਮੌਤ (Punjabi lyricist Kundha Singh Dhaliwal death) ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦਈਏ ਕਿ ਕੁੰਢਾ ਸਿੰਘ ਧਾਲੀਵਾਲ ਦੀ ਉਮਰ 69 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਲੀਵਰ ਨਾਲ ਸੰਬੰਧਿਤ ਬਿਮਾਰੀ ਤੋਂ ਜੂਝ ਰਹੇ ਸਨ। ਮਿਲੀ ਜਾਣਕਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ 1 ਵਜੇ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।

ਦੱਸ ਦਈਏ ਕੁੰਢਾ ਸਿੰਘ ਧਾਲੀਵਾਲ ਨੇ ਕਈ ਮਸ਼ਹੂਰ ਪੰਜਾਬੀ ਗਾਇਕਾ ਨੂੰ ਆਪਣੇ ਲਿਖਿਤ ਗੀਤ ਦਿੱਤੇ। ਜਿਸ ਵਿੱਚ ਮਨਮੋਹਨ ਵਾਰਿਸ, ਕਮਲਹੀਰ ਤੇ ਰਾਜਵੀਰ ਜਵੰਦਾ ਵਰਗੇ ਕਈ ਪੰਜਾਬੀ ਗਾਇਕ ਨੇ ਧਾਲੀਵਾਲ ਦੇ ਲਿਖੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਉਨ੍ਹਾਂ ਦੇ ਇਸ ਬੇ ਵਕਤੀ ਵਿਛੋੜੇ ਨਾਲ ਹਰ ਕਿਸੇ ਨੂੰ ਵੱਡਾ ਸਦਮਾ ਪਹੁੰਚਿਆ ਹੈ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਪੰਜਾਬੀਅਤ ਨੂੰ ਦਰਸ਼ਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰੱਖਿਆ।

Published by:Rupinder Kaur Sabherwal
First published:

Tags: Entertainment, Entertainment news, Manmohan Waris, Pollywood, Punjabi singer, Singer