HOME » NEWS » Films

ਮਾਧੁਰੀ ਦੀਕਸ਼ਿਤ ਦੇ ਬੇਟੇ ਆਰਿਨ ਨੇ ਗ੍ਰੈਜੂਏਸ਼ਨ ਪੂਰੀ ਕੀਤੀ, ਅਦਾਕਾਰਾ ਨੇ ਫ਼ੋਟੋ ਸਾਂਝੀ ਕੀਤੀ

News18 Punjabi |
Updated: May 31, 2021, 11:10 AM IST
share image
ਮਾਧੁਰੀ ਦੀਕਸ਼ਿਤ ਦੇ ਬੇਟੇ ਆਰਿਨ ਨੇ ਗ੍ਰੈਜੂਏਸ਼ਨ ਪੂਰੀ ਕੀਤੀ, ਅਦਾਕਾਰਾ ਨੇ ਫ਼ੋਟੋ ਸਾਂਝੀ ਕੀਤੀ
ਮਾਧੁਰੀ ਦੀਕਸ਼ਿਤ ਦੇ ਬੇਟੇ ਆਰਿਨ ਨੇ ਗ੍ਰੈਜੂਏਸ਼ਨ ਪੂਰੀ ਕੀਤੀ, ਅਦਾਕਾਰਾ ਨੇ ਫ਼ੋਟੋ ਸਾਂਝੀ ਕੀਤੀ

  • Share this:
  • Facebook share img
  • Twitter share img
  • Linkedin share img


ਬਾਲੀਵੁੱਡ ਅਭਿਨੇਤਰੀ ਮਾਧੁਰੀ ਦੀਕਸ਼ਿਤ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਮਾਧੁਰੀ ਅਕਸਰ ਆਪਣੇ ਫੈਨਸ ਨਾਲ ਕਈ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣੇ-ਹੁਣੇ ਮਾਧੁਰੀ ਦੀਕਸ਼ਿਤ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਬੇਟੇ ਨੇ ਅਜਿਹਾ ਕੁੱਝ ਕੀਤਾ ਹੈ ਜਿਸ ਨਾਲ ਉਹ ਬਹੁਤ ਮਾਣ ਮਹਿਸੂਸ ਕਰ ਰਹੀ ਹੈ। ਮਾਧੁਰੀ ਨੇ ਦੱਸਿਆ ਕਿ ਉਸ ਦਾ ਬੇਟਾ ਆਰਿਨ ਹੁਣ ਗਰੈਜੂਏਟ ਹੋ ਗਿਆ ਹੈ। ਜਿਸ ਕਾਰਨ ਅਦਾਕਾਰਾ ਬਹੁਤ ਖ਼ੁਸ਼ ਹੈ।

ਮਾਧੁਰੀ ਦੀਕਸ਼ਿਤ ਨੇ ਹਾਲ ਹੀ ਵਿੱਚ ਆਪਣੇ ਟਵਿੱਟਰ ਅਕਾਊਂਟ ਰਾਹੀਂ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿਚ ਮਾਧੁਰੀ ਦਾ ਪੂਰਾ ਪਰਿਵਾਰ ਇਕੱਠੇ ਖੜ੍ਹੇ ਦਿਖਾਈ ਦੇ ਰਿਹਾ ਹੈ। ਤਸਵੀਰ ਵਿਚ ਮਾਧੁਰੀ ਅਤੇ ਉਸ ਦਾ ਪਰਿਵਾਰ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ। ਤਸਵੀਰ ਨੂੰ ਸਾਂਝਾ ਕਰਦੇ ਹੋਏ ਮਾਧੁਰੀ ਨੇ ਕੈਪਸ਼ਨ 'ਚ ਲਿਖਿਆ, 'ਇਹ ਮੇਰੇ ਅਤੇ ਰਾਮ ਲਈ ਇੱਕ ਮਾਣ ਵਾਲਾ ਪਲ ਹੈ। ਆਰਿਨ ਨੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਹਾਈ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ ਹੈ। ਆਰਿਨ ਤੇ ਉਸ ਦੀ ਪੂਰੀ ਗਰੈਜੂਏਟ ਕਲਾਸ ਨੂੰ ਸ਼ੁੱਭਕਾਮਨਾਵਾਂ।'
ਅੱਗੇ ਉਨ੍ਹਾਂ ਨੇ ਹੋਰਨਾਂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਲਿਖਿਆ, "ਅਸੀਂ ਜਾਣਦੇ ਹਾਂ ਕਿ ਬੱਚਿਆਂ ਲਈ ਇਹ ਸਾਲ ਕਿੰਨਾ ਭਾਰੀ ਰਿਹਾ। ਪਰੰਤੂ ਅਜਿਹੇ ਸਮੇਂ, ਤੁਹਾਡੀ ਤਾਕਤ, ਸਖ਼ਤ ਮਿਹਨਤ, ਸਮਰਪਣ ਅਤੇ ਇਕਾਗਰਤਾ ਪ੍ਰਸ਼ੰਸਾ ਦੇ ਯੋਗ ਹੈ। ਤੁਸੀਂ ਇਸ ਮਾੜੇ ਵਾਤਾਵਰਨ ਤੋਂ ਉੱਪਰ ਉੱਠ ਕੇ ਕਾਮਯਾਬ ਹੋਏ।" ਇਸ ਤੋਂ ਇਲਾਵਾ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤੀ ਅਤੇ ਆਪਣੇ ਬੇਟੇ ਨੂੰ ਵਧਾਈ ਦਿੱਤੀ। ਮਾਧੁਰੀ ਦੀ ਇਸ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਦੋਸਤਾਂ ਨੇ ਆਰਿਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਜ਼ਿਕਰਯੋਗ ਹੈ ਕਿ ਕੋਰੋਨਾ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋਇਆ ਹੈ। ਬਹੁਤ ਸਾਰੀਆਂ ਥਾਵਾਂ ਤੇ ਤਾਲਾਬੰਦੀ ਕਾਰਨ ਆਨਲਾਈਨ ਸਟੱਡੀ ਚੱਲ ਰਹੀ ਹੈ। ਇਸ ਕਾਰਨ, ਵਿਦਿਆਰਥੀਆਂ ਨੂੰ ਨਵੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲਾ ਇੱਕ ਸਾਲ ਸਾਰੇ ਵਿਦਿਆਰਥੀਆਂ ਲਈ ਬਹੁਤ ਮੁਸ਼ਕਲ ਭਰਿਆ ਰਿਹਾ। ਅਜਿਹੀ ਸਥਿਤੀ ਵਿੱਚ, ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਰੇ ਵਿਦਿਆਰਥੀ ਇਸ ਸਾਲ ਵਧੀਆ ਸਿੱਖਿਆ ਪ੍ਰਾਪਤ ਕਰ ਸਕਣ। ਹਾਲਾਂਕਿ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ ਅਤੇ ਇਸ ਬਾਰੇ ਸਪਸ਼ਟ ਤੌਰ 'ਤੇ ਕੁੱਝ ਨਹੀਂ ਕਿਹਾ ਜਾ ਸਕਦਾ ਕਿ ਇਹ ਮਹਾਂਮਾਰੀ ਕਿੰਨਾ ਚਿਰ ਚੱਲੇਗੀ।

Published by: Ramanpreet Kaur
First published: May 31, 2021, 11:10 AM IST
ਹੋਰ ਪੜ੍ਹੋ
ਅਗਲੀ ਖ਼ਬਰ