Miss Pooja Video: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ (Miss Pooja) ਦੇ ਨਾਮ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਨੇ ਨਾ ਸਿਰਫ਼ ਆਪਣੀ ਸ਼ਾਨਦਾਰ ਗਾਇਕੀ ਬਲਕਿ ਖੂਬਸੂਰਤੀ ਨਾਲ ਵੀ ਦਰਸ਼ਕਾਂ ਦਾ ਮਨ ਮੋਹਿਆ ਹੈ। ਮਿਸ ਪੂਜਾ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਹਮੇਸ਼ਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨੂੰ ਪ੍ਰਸ਼ੰਸ਼ਕ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੇ ਦੋਸਤਾਂ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੀ ਹੈ।
ਮਿਸ ਪੂਜਾ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ-'ਇਹਨੂੰ ਕਹਿੰਦੇ ਨੇ ਖਲਾਰਾ'। ਗਾਇਕਾ ਦੀ ਡਾਂਸ ਵਾਲੀ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਰਾਜਪੁਰਾ ਦੀ ਰਹਿਣ ਵਾਲੀ ਮਿਸ ਪੂਜਾ ਪੰਜਾਬੀ ਦੇ ਨਾਲ-ਨਾਲ ਹਿੰਦੀ ਭਾਸ਼ਾ ਵਿੱਚ ਵੀ ਪਲੇਬੈਕ ਸਿੰਗਿੰਗ ਕਰਦੀ ਹੈ। ਮਿਸ ਪੂਜੇ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਹੈ ਅਤੇ ਉਸ ਨੇ ਕਾਫੀ ਹਿੱਟ ਗੀਤ ਗਾਏ ਹਨ। ਉਹ ਹਾਲੇ ਤੱਕ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਗਾਇਕਾਂ ਨਾਲ ਗੀਤ ਗਾ ਚੁੱਕੀ ਹੈ। ਉਨ੍ਹਾਂ ਦੇ ਹਰ ਗੀਤ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਹੈ। ਮਿਸ ਪੂਜਾ ਨੇ ਆਪਣੇ ਸ਼ੁਰੂਆਤੀ ਕੈਰੀਅਰ ਵਿੱਚ ਬਹੁਤ ਸਾਰੇ ਧਾਰਮਿਕ ਗੀਤ ਗਾਏ। ਇਸ ਤੋਂ ਬਾਅਦ ਉਸਨੇ ਭੰਗੜਾ ਸੰਸਕਰਣ ਵੀ ਗਾਇਆ। ਕੁਝ ਹੀ ਦਿਨਾਂ ਵਿੱਚ ਉਹ ਪੰਜਾਬੀ ਸਿਨੇਮਾ ਦੇ ਉੱਘੇ ਗਾਇਕਾਂ ਵਿੱਚ ਸ਼ਾਮਲ ਹੋ ਗਈ। ਮਿਸ ਪੂਜਾ ਨੇ ਕਈ ਗਾਇਕਾਂ ਨਾਲ ਡੁਏਟ ਗੀਤ ਗਾਏ ਹਨ।
ਦੱਸ ਦੇਈਏ ਕਿ ਮਿਸ ਪੂਜਾ ਸੰਗੀਤ ਕੈਰੀਅਰ ਦੇ ਨਾਲ-ਨਾਲ ਬਿਜਨੈੱਸ ਵੀ ਕਰਦੀ ਹੈ। ਗਾਇਕਾ ਆਪਣੇ ਸੋਸ਼ਲ ਅਕਾਊਂਟ ਤੇ ਪਤੀ ਰੋਮੀ ਟਾਹਲੀ ਨਾਲ ਅਤੇ ਪੁੱਤਰ ਨਵਜਾਤ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਤਸਵੀਰਾਂ ਵਿੱਚ ਕਈ ਵਾਰ ਉਨ੍ਹਾਂ ਦਾ ਪਰਿਵਾਰ ਵੀ ਨਜ਼ਰ ਆਉਂਦਾ ਹੈ। ਇਨ੍ਹਾਂ ਤਸਵੀਰਾ ਤੋਂ ਸਾਫ ਜ਼ਾਹਿਰ ਹੈ ਕਿ ਮਿਸ ਪੂਜਾ ਆਪਣੇ ਕੰਮ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦਾ ਭਰਪੂਰ ਆਨੰਦ ਚੁੱਕ ਰਹੀ ਹੈ।
ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਮਿਸ ਪੂਜਾ ਨੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਹਾਲਾਂਕਿ ਅਦਾਕਾਰੀ ਨੂੰ ਭਲੇ ਹੀ ਜ਼ਿਆਦਾ ਪਿਆਰ ਨਾ ਮਿਲਿਆ ਹੋਵੇ ਪਰ ਉਨ੍ਹਾਂ ਦੀ ਆਵਾਜ਼ ਤੇ ਗੀਤਾਂ ਨੂੰ ਦਰਸ਼ਕ ਬਹੁਤ ਪਸੰਦ ਕਰਦੇ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।