Koka Movie Trailer: ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਗੁਰਨਾਮ ਭੁੱਲਰ ਦੀ ਫਿਲਮ ਕੋਕਾ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਦੇ ਟ੍ਰੇਲਰ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਫਿਲਮ ਦੇ ਟ੍ਰੇਲਰ ਨੂੰ 1 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਤੋਂ ਸਾਫ ਜ਼ਾਹਿਰ ਹੁੰਦਾ ਕਿ ਜੇਕਰ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ ਤਾਂ ਪ੍ਰਸ਼ੰਸ਼ਕ ਫਿਲਮ ਦੇਖਣ ਲਈ ਸਿਨੇਮਾਘਰਾਂ ਦਾ ਰੁੱਖ ਵੀ ਜ਼ਰੂਰ ਕਰਨਗੇ।
ਦੱਸ ਦੇਈਏ ਕਿ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ (Gurnam Bhullar) ਦੀ ਨਵੀ ਫਿਲਮ (Koka) 20 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਦਰਸ਼ਕ ਇਸਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਦਾਕਾਰਾ ਨੀਰੂ ਬਾਜਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ। ਜਿਸਨੂੰ ਸ਼ੇਅਰ ਕਰਦੇ ਹੋਏ ਨੀਰੂ ਨੇ ਲਿਖਿਆ- ਕੌਣ-ਕੌਣ ਕਨੈਕਟ ਹੈ ਅਜੂਨੀ ਨਾਲ ??? Lol … #ਮੈਚਮੇਕਿੰਗ🤦🏻♀️ ਨੇ ਸਿਰਫ਼ 10 ਘੰਟਿਆਂ ਵਿੱਚ 1 ਮਿਲੀਅਨ ਵਿਊਜ਼ ਨੂੰ ਪਾਰ ਕੀਤਾ! ਧੰਨਵਾਦ 🙏🏼 #keepgoing #linkinbio.
ਫਿਲਮ ਦੇ ਟ੍ਰੇਲਰ ਵਿੱਚ ਕੀ ਹੈ ਖਾਸ
ਦੱਸ ਦੇਈਏ ਕਿ ਫਿਲਮ ਵਿੱਚ 41 ਸਾਲਾਂ ਨੀਰੂ ਬਾਜਵਾ ਨੇ ਇੱਕ ਅਜਿਹੀ ਔਰਤ ਦਾ ਕਿਰਦਾਰ ਨਿਭਾਇਆ ਹੈ, ਜਿਸਨੂੰ ਖੁਦ ਤੋਂ ਘੱਟ ਉਮਰ ਦੇ ਲੜਕੇ ਨਾਲ ਪਿਆਰ ਹੋ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਕਿਹੜੀਆਂ -ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਫਿਲਮ ਦੇ ਆਖਿਰ ਵਿੱਚ ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। ਇਸ ਵਾਰ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ (Gurnam Bhullar) ਦੀ ਜੋੜੀ ਰਾਹੀਂ ਤੁਸੀ ਜਾਣੋਗੇ ਕਿ ਪਿਆਰ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ।
ਕਾਬਿਲੇਗੌਰ ਹੈ ਕਿ ਇਸ ਫਿਲਮ ਵਿੱਚ ਨੀਰੂ ਬਾਜਵਾ ਅਜੂਨੀ ਅਤੇ ਗੁਰਨਾਮ ਭੁੱਲਰ ਅਕਾਲ ਦੀ ਭੂਮਿਕਾ ਵਿੱਚ ਨਜ਼ਰ ਆਓਣਗੇ। ਦੋਵੇਂ ਪਹਿਲੀ ਵਾਰ ਇੱਕ-ਦੂਜੇ ਨਾਲ ਕੰਮ ਕਰਦੇ ਹੋਏ ਨਜ਼ਰ ਆਓਣਗੇ। ਵਰਕਫਰੰਟ ਦੀ ਗੱਲ ਕਰਿਏ ਤਾਂ ਇਸ ਤੋਂ ਇਲਾਵਾ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ (Satinder Sartaaj) ਨਾਲ ਫਿਲਮ ਕਲੀ ਜੋਟਾ (KALI JOTTA) ਵਿੱਚ ਨਜ਼ਰ ਆਵੇਗੀ। ਜੋ ਕਿ 17 ਜੂਨ ਨੂੰ ਰਿਲੀਜ਼ ਹੋਵੇਗੀ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।