Wamiqa Gabbi-Neeru Bajwa Movie Kali Jotta: ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਵਾਮਿਕਾ ਗਾਬੀ (Wamiqa Gabbi) ਆਪਣੀ ਅਪਕਮਿੰਗ ਫਿਲਮ ਕਲੀ ਜੋਟਾ ਨੂੰ ਲੈ ਸੁਰਖੀਆਂ ਵਿੱਚ ਹਨ। ਇਸ ਫਿਲਮ ਦੇ ਗੀਤਾਂ ਅਤੇ ਟ੍ਰੇਲਰ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਸਟਾਰ ਕਾਸਟ ਵੀ ਆਪਣੀ ਫਿਲਮ ਦੇ ਜਬਰਦਸਤ ਪ੍ਰਮੋਸ਼ਨ ਵਿੱਚ ਜੁੱਟੇ ਹੋਏ ਹਨ। ਦੱਸ ਦੇਈਏ ਕਿ ਤਿੰਨੋਂ ਸਟਾਰ ਪਹਿਲੀ ਵਾਰ ਇੱਕ ਦੂਜੇ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ। ਇਸ ਵਿਚਕਾਰ ਨੀਰੂ ਅਤੇ ਵਾਮਿਕਾ ਦੀ ਕੈਮਸਿਟਰੀ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਦਿਖਾਈ ਦੇਵੇਗੀ।
View this post on Instagram
ਨੀਰੂ ਬਾਜਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਸ਼ੇਅਰ ਕਰ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, ਸਵਾਈਪ ਅਪ ਫਾੱਰ ਸਰਪ੍ਰਾਈਜ਼ @wamiqagabbi 😘😘...
View this post on Instagram
ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਫਿਲਹਾਲ ਨੀਰੂ ਅਤੇ ਵਾਮਿਕਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਦੱਸ ਦੇਈਏ ਕਿ ਫਿਲਮ ਕਲੀ ਜੋਟਾ 3 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਫਿਲਮ ਦੀ ਦਿਲਚਸਪ ਕਹਾਣੀ ਸਭ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਸਫਲ ਹੋਵੇਗੀ। ਜੇਕਰ ਟ੍ਰੇਲਰ ਦੀ ਗੱਲ ਕਰਿਏ ਤਾਂ ਇਸ ਤੋਂ ਸਾਫ ਹੁੰਦਾ ਹੈ ਕਿ ਨੀਰੂ ਇਸ ਵਿੱਚ ਇੱਕ ਅਜਿਹੀ ਕੁੜੀ ਦਾ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਵੇਗੀ ਜੋ ਦੁਨੀਆ ਦੀ ਪਰਵਾਹ ਕੀਤੇ ਬਿਨਾਂ ਆਪਣੀਆਂ ਸ਼ਰਤਾਂ ਉੱਪਰ ਜ਼ਿੰਦਗੀ ਜਿਉਂਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Neeru Bajwa, Neeru Bajwa Pics, Pollywood, Punjabi singer, Satinder Sartaaj, Singer, Wamiqa Gabbi