'ਦੋ ਦੂਣੀ ਪੰਜ' ਦਾ 'ਫਿਕਰ' ਗੀਤ ਰਿਲੀਜ਼, ਵੀਡੀਓ


Updated: January 7, 2019, 1:57 PM IST
'ਦੋ ਦੂਣੀ ਪੰਜ' ਦਾ 'ਫਿਕਰ' ਗੀਤ ਰਿਲੀਜ਼, ਵੀਡੀਓ

Updated: January 7, 2019, 1:57 PM IST
ਦੇਸ਼ ਦੇ ਵੱਖ-ਵੱਖ ਮੁੱਦਿਆਂ ਨੂੰ ਉਠਾਉਣ ਵਾਲੀਆਂ ਫਿਲਮਾਂ ਦਾ ਫਿਲਮ ਇੰਡਸਟਰੀ 'ਚ ਇੰਨ੍ਹੀਂ ਦਿਨੀਂ ਕਾਫੀ ਬੋਲ-ਬਾਲਾ ਹੈ। ਅਜਿਹੀ ਹੀ ਇਕ ਪੰਜਾਬੀ ਫਿਲਮ 'ਦੋ ਦੂਣੀ ਪੰਜ' ਹੈ, ਜੋ ਪੰਜਾਬ ਦੇ ਮੌਜੂਦਾਂ ਹਲਾਤਾਂ ਨੂੰ ਪੇਸ਼ ਕਰੇਗੀ। ਇਸ ਫਿਲਮ 'ਚ ਪੰਜਾਬ ਦੀ ਬੇਰੁਜ਼ਗਾਰੀ ਤੇ ਨਸ਼ੇ ਦੇ ਮੁੱਦੇ ਨੂੰ ਪੇਸ਼ ਕੀਤਾ ਗਿਆ ਹੈ। ਹਾਲ ਹੀ 'ਚ ਫਿਲਮ ਦਾ ਇਕ ਹੋਰ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ 'ਫਿਕਰ' ਹੈ। ਇਸ ਗੀਤ ਦੇ ਬੋਲ ਵਿੰਦਰ ਨੱਥੂ ਮਾਜਰਾ ਨੇ ਲਿਖੇ ਹਨ ਅਤੇ ਮਿਊਜ਼ਿਕ ਬਾਦਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ਰਾਹਤ ਫਤਿਹ ਅਲੀ ਖਾਨ ਤੇ ਸੁਰਾਂ ਦੀ ਮੱਲਿਕਾ ਨੇਹਾ ਕੱਕੜ ਨੇ ਆਪਣੀ ਖੂਬਸੂਰਤ ਆਵਾਜ਼ 'ਚ ਗਾਇਆ ਹੈ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ 'ਚ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਦਿਆਂ ਦੇ ਨਾਲ-ਨਾਲ ਇਸ ਫਿਲਮ 'ਚ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਦਾ ਰੋਮਾਂਸ ਵੀ ਦੇਖਣ ਨੂੰ ਮਿਲੇਗਾ। ਫਿਲਮ ਦਾ ਵਿਸ਼ਾ ਬਹੁਤ ਗੰਭੀਰ ਨਜ਼ਰ ਆਉਂਦਾ ਹੈ ਪਰ ਇਸ ਦਾ ਟਰੇਲਰ ਜਜ਼ਬਾਤ, ਕਾਮੇਡੀ ਅਤੇ ਸੰਦੇਸ਼ ਦਾ ਪੂਰਾ ਪੈਕੇਜ ਹੈ। ਫਿਲਮ 'ਦੋ ਦੂਣੀ ਪੰਜ' ਨੂੰ ਹੈਰੀ ਭੱਟੀ ਵਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ ਅਤੇ ਇਸ ਫਿਲਮ ਨੂੰ ਰੈਪ ਸਟਾਰ ਬਾਦਸ਼ਾਹ ਪ੍ਰੋਡਿਊਸ ਕਰ ਰਹੇ ਹਨ।

ਇਸ ਫਿਲਮ ਦੀ ਕਹਾਣੀ, ਸਕ੍ਰੀਨ ਪਲੇਅ ਤੇ ਡਾਇਲਾਗ ਜੀਵਾ ਦੇ ਲਿਖੇ ਹੋਏ ਹਨ। ਇਸ ਫਿਲਮ 'ਚ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਤੋਂ ਇਲਾਵਾ ਕਰਮਜੀਤ ਅਨਮੋਲ, ਰਾਣਾ ਰਣਬੀਰ, ਸਰਦਾਰ ਸੋਹੀ, ਹਰਬੀ ਸੰਘਾ, ਨਿਰਮਲ ਰਿਸ਼ੀ, ਰੁਪਿੰਦਰ ਰੁਪੀ, ਮਲਕੀਤ ਰੌਨੀ, ਰੁਪਿੰਦਰ ਰੁਪੀ ਵਰਗੇ ਕਲਾਕਾਰ ਮੁੱਖ ਭੂਮਿਕਾ 'ਚ ਹਨ। ਦੱਸ ਦੇਈਏ ਕਿ ਅੰਮ੍ਰਿਤ ਮਾਨ ਤੇ ਈਸ਼ਾ ਰਿਖੀ ਦੀ 'ਦੋ ਦੂਣੀ ਪੰਜ' 11 ਜਨਵਰੀ ਵ੍ਹਾਈਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਹੈ।
First published: January 7, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ