Sidhu Moosewala's Vaar Song Views: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (SIdhu Moosewala) ਦਾ ਗੀਤ (Vaar) ਵਾਰ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜੋ ਕਿ ਅੱਜ ਖਤਮ ਹੋ ਗਿਆ ਹੈ। ਦੱਸ ਦੇਈਏ ਕਿ ਇਸ ਗੀਤ ਦੇ ਸਿਰਫ਼ 19 ਮਿੰਟਾ ਦੇ ਵਿੱਚ 1 ਮਿਲੀਅਨ ਤੋਂ ਵੀ ਪਾਰ ਵਿਊਜ਼ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਇਹ ਉਸਦਾ ਦੂਜਾ ਗੀਤ ਹੈ। ਇਸ ਗੀਤ ਨੂੰ ਯੂਟਿਊਬ 'ਤੇ ਸਿੱਧੂ ਮੂਸੇਵਾਲਾ ਦੇ ਚੈਨਲ 'ਤੇ ਲਾਂਚ ਕੀਤਾ ਗਿਆ ਹੈ। ਇਸ ਗੀਤ ਨੂੰ ਸਿਰਫ 2 ਘੰਟਿਆਂ 'ਚ 22 ਲੱਖ ਤੋਂ ਜ਼ਿਆਦਾ ਭਾਵ 2,249,073 ਵਿਊਜ਼ ਮਿਲ ਚੁੱਕੇ ਹਨ। ਇਸ ਗੀਤ 'ਵਾਰ' ਦੀ ਇੱਕ ਕਲਿੱਪ ਵੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, "ਜਦੋਂ ਤੱਕ ਸ਼ੇਰਾਂ ਦੇ ਆਪਣੇ ਇਤਿਹਾਸਕਾਰ ਨਹੀਂ ਹੁੰਦੇ, ਉਦੋਂ ਤੱਕ ਸ਼ਿਕਾਰ ਦਾ ਇਤਿਹਾਸ ਹਮੇਸ਼ਾ ਸ਼ਿਕਾਰੀ ਦੀ ਮਹਿਮਾ ਕਰਦਾ ਰਹੇਗਾ।"
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ ਪਹਿਲਾ ਗੀਤ "SYL" ਰਿਲੀਜ਼ ਹੋਇਆ ਸੀ। ਇਸ ਨੂੰ ਸਿਰਫ਼ ਦੋ ਦਿਨਾਂ ਵਿੱਚ ਯੂਟਿਊਬ 'ਤੇ 25 ਮਿਲੀਅਨ ਵਿਊਜ਼ ਮਿਲ ਗਏ ਹਨ। ਇਹ ਗੀਤ ਬਾਅਦ ਵਿੱਚ ਬਿਲਬੋਰਡ ਰਿਕਾਰਡ ਸੂਚੀ ਵਿੱਚ ਸ਼ਾਮਲ ਹੋ ਗਿਆ। ਹਾਲਾਂਕਿ, ਭਾਰਤ ਸਰਕਾਰ ਦੁਆਰਾ ਕਾਨੂੰਨੀ ਮੁੱਦਿਆਂ ਤੋਂ ਬਾਅਦ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਮੂਸੇਵਾਲਾ ਦਾ ਇਸ ਸਾਲ 29 ਮਈ ਨੂੰ ਉਨ੍ਹਾਂ ਦੇ ਪਿੰਡ ਮਾਨਸਾ ਵਿੱਚ ਕਤਲ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi singer, Sidhu Moosewala, Singer