
ਅਦਾਕਾਰਾ ਯੁਵਿਕਾ ਚੌਧਰੀ ਜਾਤੀਸੂਚਕ ਟਿੱਪਣੀ ਮਾਮਲੇ 'ਚ ਗ੍ਰਿਫਤਾਰ, 3 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਮਿਲੀ ਅੰਤਰਿਮ ਜ਼ਮਾਨਤ
ਅਦਾਕਾਰਾ ਤੇ ਪ੍ਰਿੰਸ ਨਰੂਲਾ ਦੀ ਪਤਨੀ ਯੁਵਿਕਾ ਚੌਧਰੀ ਨੂੰ ਹਾਲ ਹੀ ਵਿੱਚ ਹਰਿਆਣਾ ਪੁਲਿਸ ਨੇ ਇੱਕ ਜਾਤੀਸੂਚਕ ਟਿੱਪਣੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲ ਹੀ ਵਿੱਚ, ਅਭਿਨੇਤਰੀ ਦਾ ਇੱਕ ਵੀਡੀਓ ਕਾਫ਼ੀ ਵਾਇਰਲ ਹੋਇਆ ਸੀ। ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਕਾਰਨ ਉਸ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ। ਦਰਅਸਲ, ਅਭਿਨੇਤਰੀ ਨੇ ਇਸ ਵੀਡੀਓ ਵਿੱਚ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਹੈ। ਜਿਸ ਦੇ ਬਾਅਦ ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸੋਮਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।
ਜਾਣਕਾਰੀ ਅਨੁਸਾਰ ਪੁਲਿਸ ਨੇ ਅਦਾਕਾਰਾ ਤੋਂ ਤਿੰਨ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਸਮੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਅਭਿਨੇਤਰੀ 'ਤੇ ਅਨੁਸੂਚਿਤ ਜਾਤੀਆਂ ਦੇ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਹੈ। ਉਸ ਨੇ ਇਹ ਟਿੱਪਣੀ ਬੀਤੇ ਮਈ ਮਹੀਨੇ ਵਿੱਚ ਕੀਤੀ ਸੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ। ਇਸ ਮਾਮਲੇ ਵਿੱਚ ਉਸ ਦੇ ਵਿਰੁੱਧ ਐਸਸੀ/ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਭਿਨੇਤਰੀ ਦੇ ਖਿਲਾਫ ਦਲਿਤ ਅਧਿਕਾਰ ਕਾਰਕੁਨ ਰਜਤ ਕਲਸਨ ਨੇ ਮਾਮਲਾ ਦਰਜ ਕੀਤਾ ਸੀ।
ਜਿਵੇਂ ਹੀ ਯੁਵਿਕਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਸਬੰਧਤ ਵਰਗ ਦੇ ਲੋਕਾਂ ਨੇ ਅਭਿਨੇਤਰੀ ਵਿਰੁੱਧ ਗੁੱਸਾ ਜ਼ਾਹਰ ਕਰਦਿਆਂ ਹਾਂਸੀ ਪੁਲਿਸ ਸਟੇਸ਼ਨ ਵਿਖੇ ਉਸ ਦੇ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ, ਸ਼ਿਕਾਇਤਕਰਤਾਵਾਂ ਨੇ ਵੀਡੀਓ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਇਸ ਦੇ ਅਧਾਰ 'ਤੇ ਉਨ੍ਹਾਂ ਦੇ ਵਿਰੁੱਧ ਐਫਆਈਆਰ ਦਰਜ ਕੀਤੀ। ਫਿਲਹਾਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਯੁਵਿਕਾ ਮੁੰਬਈ ਤੋਂ ਹਾਂਸੀ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਦੇ ਪਤੀ ਪ੍ਰਿੰਸ ਨਰੂਲਾ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਉਸ ਦੇ ਵਕੀਲ ਅਸ਼ੋਕ ਬਿਸ਼ਨੋਈ ਨੇ ਕਿਹਾ ਕਿ, 'ਮੇਰੀ ਮੁਵੱਕਲ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜਾਂਚ ਵਿੱਚ ਸ਼ਾਮਲ ਹੋਈ ਹੈ ਤੇ ਉਹ ਇਸ ਵੇਲੇ ਅੰਤਰਿਮ ਜ਼ਮਾਨਤ 'ਤੇ ਬਾਹਰ ਹੈ'। ਹੁਣ ਇਸ ਮਾਮਲੇ ਦੀ ਸੁਣਵਾਈ 24 ਨਵੰਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ।
ਯੁਵਿਕਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਟਵਿੱਟਰ 'ਤੇ "ਗ੍ਰਿਫਤਾਰ ਯੁਵਿਕਾ ਚੌਧਰੀ" ਟ੍ਰੈਂਡ ਕਰ ਰਿਹਾ ਸੀ। ਇਸ ਦੇ ਨਾਲ ਹੀ, ਮਾਮਲਾ ਵਧਦਾ ਵੇਖ, ਅਭਿਨੇਤਰੀ ਨੇ ਟਵੀਟ ਕਰ ਕੇ ਮੁਆਫੀ ਮੰਗਦੇ ਹੋਏ ਕਿਹਾ ਕਿ 'ਹੈਲੋ ਦੋਸਤੋ, ਮੈਨੂੰ ਆਪਣੇ ਪਿਛਲੇ ਵੀਡੀਓ ਬਲੌਗ ਵਿੱਚ ਵਰਤੇ ਗਏ ਸ਼ਬਦ ਦਾ ਸਹੀ ਅਰਥ ਨਹੀਂ ਪਤਾ ਸੀ। ਮੇਰਾ ਮਕਸਦ ਕਿਸੇ ਨੂੰ ਦੁਖੀ ਕਰਨਾ ਨਹੀਂ ਸੀ। ਮੈਂ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਮੇਰੀ ਗੱਲ ਸਮਝ ਗਏ ਹੋਵੋਗੇ।' ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਮਸ਼ਹੂਰ ਸ਼ਖਸੀਅਤ ਨੂੰ ਜਾਤੀਸੂਚਕ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਕ੍ਰਿਕਟਰ ਯੁਵਰਾਜ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਫੇਮ ਅਦਾਕਾਰਾ ਮੁਨਮੁਨ ਦੱਤਾ ਦੇ ਖਿਲਾਫ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।