Home /News /entertainment /

Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਐਤਵਾਰ ਦੇ ਦਿਨ ਮਿਲ ਸਕਦੇ ਹਨ ਲੋਕ, ਪੋਸਟ 'ਚ ਕਹੀ ਇਹ ਗੱਲ

Sidhu Moose Wala Family: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਦੇ ਸਦਮੇ ਤੋਂ ਉਨ੍ਹਾਂ ਦਾ ਪਰਿਵਾਰ ਲਗਾਤਾਰ ਗੁਜ਼ਰ ਰਿਹਾ ਹੈ। ਕਲਾਕਾਰ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ। ਹਾਲਾਂਕਿ ਪ੍ਰਸ਼ੰਸ਼ਕ ਵੀ ਹਾਲੇ ਇਸ ਗੱਲ ਤੇ ਯਕੀਨ ਨਹੀਂ ਕਰ ਪਾ ਰਹੇ ਕਿ ਸਿੱਧੂ ਮੂਸੇਵਾਲਾ ਹੁਣ ਉਨ੍ਹਾਂ ਵਿਚਕਾਰ ਨਹੀਂ ਰਹੇ। ਫਿਲਮੀ ਸਿਤਾਰੇ ਅਤੇ ਕਈ ਪ੍ਰਸ਼ੰਸ਼ਕ ਮਰਹੂਮ ਕਲਾਕਾਰ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਰਿਵਾਰ ਵੱਲੋਂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

sidhu moosewala

ਦਰਅਸਲ, ਸਿੱਧੂ ਮੂਸੇਵਾਲਾ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਕਲਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਐਤਵਾਰ ਦਾ ਦਿਨ ਰੱਖਿਆ ਗਿਆ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਲਿਖਿਆ- ਜੋ ਲੋਕ ਵੀ ਸਿੱਧੂ ਦੇ ਮਾਤਾ-ਪਿਤਾ ਨੂੰ ਮਿਲਣਾ ਚਾਹੁੰਦੇ ਹਨ,ਕ੍ਰਿਪਾ ਕਰਕੇ ਉਹ ਐਤਵਾਰ ਦੇ ਦਿਨ ਉਨ੍ਹਾਂ ਨੂੰ ਮਿਲਣ ਪਹੁੰਚ ਸਕਦੇ ਹਨ। ਫਿਲਹਾਲ ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ, ਅਤੇ ਉਨ੍ਹਾਂ ਨੂੰ ਕੁਝ ਸਮਾਂ ਇਕੱਲੇ ਬਿਤਾਉਣ ਦਿਓ।

ਕਾਬਿਲੇਗੌਰ ਹੈ ਕਿ 29 ਮਈ ਦੀ ਸ਼ਾਮ ਨੂੰ ਕਲਾਕਾਰ ਦਾ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ। ਮੂਸੇਵਾਲਾ ਕਤਲਕਾਂਡ ਵਿੱਚ ਲਗਾਤਾਰ ਜਾਂਚ ਚੱਲ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਦਕਿ ਗੈਂਗਸਟਰ ਲਾਰੈਂਸ ਬਿਸ਼ਨਈ ਨੂੰ ਪੁੱਛਗਿੱਛ ਲਈ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਫਿਲਾਹਲ ਉਸਦਾ ਪੁਲਿਸ ਰਿਮਾਂਡ ਖਤਮ ਹੋ ਜਾਵੇਗਾ ਅਤੇ ਉਸਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕਤਲ ਮਾਮਲੇ ਵਿੱਚ ਲਗਾਤਾਰ ਕਈ ਸ਼ੂਟਰ ਗ੍ਰਿਫਤਾਰ ਕੀਤੇ ਜਾ ਰਹੇ ਹਨ। ਜਿਨ੍ਹਾਂ ਤੋਂ ਸਾਹਮਣੇ ਆਉਣ ਤੇ ਵੱਡੇ ਖੁਲਾਸੇ ਹੋ ਰਹੇ ਹਨ।
Published by:rupinderkaursab
First published:

Tags: Entertainment news, Mansa, Pollywood, Punjab, Sidhu Moose Wala

ਅਗਲੀ ਖਬਰ