ਅਮਰੀਕਾ ਦੇ ਟੈਕਸਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਸਕੂਲ 'ਚ ਗੋਲੀਬਾਰੀ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ।ਇਕ 18 ਸਾਲਾ ਲੜਕੇ ਨੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ਕਰਕੇ 18 ਬੱਚਿਆਂ, ਦੋ ਅਧਿਆਪਕਾਂ ਸਮੇਤ 21 ਲੋਕਾਂ ਦੀ ਹੱਤਿਆ ਕਰ ਦਿੱਤੀ, ਹਾਲਾਂਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ 'ਚ ਹਮਲਾਵਰ ਨੂੰ ਮਾਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਅਤੇ ਅਮਰੀਕੀ ਗਾਇਕਾ ਅਤੇ ਅਦਾਕਾਰਾ ਸੇਲੇਨਾ ਗੋਮੇਜ਼ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।
ਟੈਕਸਾਸ ਗੋਲੀ ਕਾਂਡ ਨੇ ਸਾਰਿਆਂ ਦੀਆਂ ਰੂਹਾਂ ਤੱਕ ਕੰਭਾ ਦਿਤੀਆਂ ਹਨ। ਇਸ ਘਟਨਾ 'ਤੇ ਪ੍ਰਿਅੰਕਾ ਚੋਪੜਾ ਅਤੇ ਅਮਰੀਕੀ ਗਾਇਕਾ ਅਤੇ ਅਦਾਕਾਰਾ ਸੇਲੇਨਾ ਗੋਮੇਜ਼ ਵੀ ਕਾਫੀ ਭਾਵੁਕ ਹੋ ਗਈਆਂ। ਦੋਵਾਂ ਸਿਤਾਰਿਆਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਇਸ ਘਟਨਾ 'ਤੇ ਅਫਸੋਸ ਜ਼ਾਹਰ ਕੀਤਾ ਹੈ।
ਪ੍ਰਿਅੰਕਾ ਚੋਪੜਾ ਨੇ ਆਪਣੀ ਇੰਸਟਾ ਸਟੋਰੀ 'ਤੇ ਇਕ ਨਿਊਜ਼ ਆਰਟੀਕਲ ਸ਼ੇਅਰ ਕੀਤਾ ਹੈ, ਜਿਸ ਦੇ ਨਾਲ ਅਦਾਕਾਰਾ ਨੇ ਲਿਖਿਆ, 'ਸਿਰਫ ਸ਼ਰਧਾਂਜਲੀ ਦੇਣ ਨਾਲ ਕੁਝ ਨਹੀਂ ਹੋਵੇਗਾ... ਕੁਝ ਹੋਰ ਕਰਨ ਦੀ ਲੋੜ ਹੈ। ਬਹੁਤ ਦੁੱਖ ਹੋਇਆ।'' ਇਸ ਦੇ ਨਾਲ ਪ੍ਰਿਯੰਕਾ ਨੇ ਇੱਕ ਟੁੱਟੇ ਦਿਲ ਵਾਲਾ ਇਮੋਜੀ ਸ਼ੇਅਰ ਕੀਤਾ ਹੈ।ਪ੍ਰਿਯੰਕਾ ਦੀ ਇਸ ਪੋਸਟ ਤੋਂ ਸਾਫ਼ ਹੈ ਕਿ ਉਹ ਇਸ ਘਟਨਾ ਤੋਂ ਕਿੰਨੀ ਦੁਖੀ ਹੈ।
ਤੁਹਾਨੂੰ ਦੱਸ ਦੇਈਏ ਕਿ ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਜਾਣਕਾਰੀ ਦਿੱਤੀ ਹੈ ਕਿ ਗੋਲੀਬਾਰੀ ਦੀ ਘਟਨਾ ਟੈਕਸਾਸ ਦੇ ਉਵਾਲਡੇ ਸ਼ਹਿਰ ਵਿੱਚ ਵਾਪਰੀ ਹੈ। ਉੱਥੇ, ਇੱਕ 18 ਸਾਲਾ ਸ਼ੂਟਰ ਨੇ ਰੌਬ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ 'ਤੇ ਗੋਲੀਆਂ ਚਲਾਈਆਂ। ਰਾਜਪਾਲ ਮੁਤਾਬਕ ਉਸ ਗੋਲੀਬਾਰੀ ਵਿੱਚ 18 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਅਧਿਆਪਕ ਵੀ ਮਾਰੇ ਗਏ ਸਨ। ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਦੋਸ਼ੀ ਸ਼ੂਟਰ ਨੇ ਹਮਲਾ ਕਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਦੁਪਹਿਰ ਦੀ ਦੱਸੀ ਜਾ ਰਹੀ ਹੈ
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।