Sidhu Moose Wala: ਰੱਖੜੀ ਦਾ ਤਿਉਹਾਰ ਇਸ ਸਾਲ 11 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੀ ਖਾਸ ਗੱਲ ਇਹ ਹੈ ਕਿ ਇਸਨੇ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਫਿਰ ਤੋਂ ਦਰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਕਰ ਦਿੱਤਾ ਹੈ। ਦਰਅਸਲ, ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀਆਂ ਤਸਵੀਰਾਂ ਵਾਲੀਆਂ ਰੱਖੜੀਆਂ ਹਰ ਪਾਸੇ ਛਾਈਆਂ ਹੋਈਆਂ ਹਨ। ਜ਼ਿਆਦਾਤਰ ਫੈਨਜ਼ ਅਤੇ ਬੱਚੇ ਵੀ ਇਨ੍ਹਾਂ ਰੱਖੜੀਆਂ ਵੱਲ ਆਕਰਸ਼ਿਤ ਹੋ ਰਹੇ ਹਨ।
ਹਰ ਭੈਣ ਰੱਖੜੀ ਵਾਲੇ ਦਿਨ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ।
ਸਿੱਧੂ ਮੂਸੇਵਾਲਾ ਨੂੰ ਲੋਕ ਹਰ ਤਰੀਕੇ ਨਾਲ ਯਾਦ ਕਰਦੇ ਹੋਏ ਨਜ਼ਰ ਆ ਰਹੇ ਹਨ। ਕਲਾਕਾਰ ਨਾ ਸਿਰਫ ਆਪਣੇ ਗੀਤਾਂ ਬਲਕਿ ਦਰਸ਼ਕਾਂ ਦੇ ਵਿੱਚ ਆਪਣੇ ਪਿਆਰ ਅਤੇ ਸਤਿਕਾਰ ਲਈ ਵੀ ਜ਼ਿੰਦਾ ਹੈ। ਜਿੱਥੇ ਫਿਲਮੀ ਸਿਤਾਰੇ ਲਗਾਤਾਰ ਕਲਾਕਾਰ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹਨ। ਉਸ ਤਰ੍ਹਾਂ ਹੀ ਕਲਾਕਾਰ ਦੀਆਂ ਯਾਦਾਂ ਇਸ ਤਿਉਹਾਰ ਦੇ ਜਰਿਏ ਫੈਨਜ਼ ਦੀਆਂ ਅੱਖਾਂ ਵੀ ਨਮ ਕਰ ਰਿਹਾ ਹੈ।
ਹਾਲ ਹੀ ਵਿੱਚ ਗਾਇਕ ਅੰਮ੍ਰਿਤ ਮਾਨ ਨੇ ਮਰਹੂਮ ਗਾਇਕ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਸੀ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਲਿਖਿਆ ਕਿ ਕੁਝ ਲਿਖਣ ਦਾ ਦਿਲ ਨੀ ਕਰ ਰਿਹਾ... ਤੇਰੀ ਯਾਦ ਆ ਰਹੀ ਸੀ ਜੱਟਾ... ਇਸ ਗੱਲ ਤੋਂ ਤੁਸੀ ਜਾਣੂ ਹੀ ਹੋਵੋਗੇ ਕਿ ਸਿੱਧੂ ਅਤੇ ਅੰਮ੍ਰਿਤ ਮਾਨ ਇੱਕ ਦੂਜੇ ਦੇ ਕਾਫੀ ਨਜ਼ਦੀਕੀ ਦੋਸਤ ਸੀ। ਅੰਮ੍ਰਿਤ ਮਾਨ ਨੇ ਇੱਕ ਇੰਟਰਵਿਊ `ਚ ਕਿਹਾ ਸੀ ਕਿ ਉਹ ਮੂਸੇਵਾਲਾ ਦੀ ਮੌਤ ਤੋਂ ਬਾਅਦ ਆਪਣੇ ਆਪ ਨੂੰ ਮੁਸ਼ਕਲ ਤੋਂ ਹੀ ਸੰਭਾਲ ਸਕੇ ਹਨ। ਇਸ ਤੋਂ ਇਲਾਵਾ ਗਾਇਕ ਕਰਨ ਔਜਲਾ ਨੇ ਸਿੱਧੂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਮਾਂ ਨੂੰ ਇੱਕ ਗੀਤ ਮਾਂ ਡੈਡਿਕੇਟ ਕੀਤਾ ਸੀ। ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰਕੇ ਰੱਖ ਦਿੱਤਿਆਂ ਸੀ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਕਤਲ `ਚ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਮਾਸਟਰ ਮਾਈਂਡ ਵਜੋਂ ਸਾਹਮਣੇ ਆ ਰਿਹਾ ਹੈ। ਜੋ ਕਿ ਹਾਲੇ ਤੱਕ ਪੰਜਾਬ ਪੁਲਿਸ ਦੇ ਸ਼ਿਕੱਜੇ ਵਿੱਚ ਨਹੀਂ ਆਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pollywood, Punjabi industry, Raksha Bandhan 2022, Sidhu Moose Wala