Punjabi Actor Gurpreet Ghuggi Shared Old Video: ਪੰਜਾਬੀ ਕਾਮੇਡੀ ਸਟਾਰ ਗੁਰਪ੍ਰੀਤ ਘੁੱਗੀ (Gurpreet Ghuggi) ਦਾ ਨਾਮ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਫਿਲਮਾਂ ਵਿੱਚ ਵੀ ਖੂਬ ਨਾਮ ਕਮਾਇਆ ਹੈ। ਕਲਾਕਾਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿਚਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਪੁਰਾਣੇ ਦਿਨ ਯਾਦ ਕੀਤੇ ਹਨ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਵਾਲੇ ਦਿਨ ਪਲਾਂ ਨੂੰ ਸ਼ੇਅਰ ਕੀਤਾ ਗਿਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਕਾਮੇਡੀਅਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ਇਥੋਂ ਸ਼ੁਰੁਆਤ ਕੀਤੀ ਸੀ ਸਫਰ ਦੀ...ਇਹ ਉਹ ਥਾਂ ਹੈ ਜਿੱਥੇ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ 😊... ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਰਹੇ ਹਨ। ਇੱਕ ਨੇ ਕਿਹਾ ਕਿ ਇਹ ਮੇਰਾ ਪਸੰਦੀਦਾ ਸ਼ੋਅ ਹੈ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਵਿੱਚ ਲਿਖਿਆ, ਇਹ ਸ਼ੋਅ ਡੀਡੀ ਪੰਜਾਬੀ ਤੇ ਦੇਖਿਆ ਸੀ.... ਜਦੋਂ ਸਾਰਾ ਪਰਿਵਾਰ ਇਕੱਠੇ ਹੁੰਦਾ ਸੀ... ਲਾਈਫ ਵਿੱਚ ਸਭ ਸਹੀ ਸੀ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Gurpreet, Pollywood, Punjabi industry