Amar Noori with son in maxico: ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ (Amar Noori) ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੇ ਸਮੇਂ ਵਿੱਚ ਪੰਜਾਬੀ ਸਿਨੇਮਾ ਜਗਤ ਨੂੰ ਹਿੱਟ ਫਿਲਮਾਂ ਦੇ ਨਾਲ-ਨਾਲ ਕਈ ਗੀਤ ਵੀ ਦਿੱਤੇ। ਖਾਸ ਗੱਲ ਇਹ ਹੈ ਕਿ 23 ਸਾਲ ਦੀ ਉਮਰ ਵਿੱਚ ਵੀ ਅਦਾਕਾਰਾ ਸਿਨੇਮਾ ਜਗਤ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਖੁਦ ਨਾਲ ਜੁੜੀਆਂ ਅਪਡੇਟਸ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਅਮਰ ਨੂਰੀ ਆਪਣੇ ਪੁੱਤਰਾਂ ਨਾਲ ਮੈਕਸਿਕੋ ਘੁੰਮਣ ਗਈ ਹੋਈ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਗਾਇਕਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਹਨ। ਤੁਸੀ ਵੀ ਵੇਖੋ ਇਹ ਤਸਵੀਰਾਂ...
ਇਨ੍ਹਾਂ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਅਮਰ ਨੂਰੀ ਆਪਣੇ ਪੁੱਤਰਾਂ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ।
ਦੱਸ ਦੇਈਏ ਕਿ ਅਮਰ ਨੂਰੀ ਅਕਸਰ ਆਪਣੇ ਬੱਚਿਆਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਮਰ ਨੂਰੀ ਪਤੀ ਸਰਦੂਲ ਸਿਕੰਦਰ ਨਾਲ ਆਏ ਦਿਨ ਆਪਣੀਆਂ ਯਾਦਾਂ ਨਾਲ ਭਰੀਆਂ ਤਸਵੀਰਾਂ ਸਾਂਝੀਆਂ ਕਰਦੀ ਹੈ।
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਅਮਰ ਨੂਰੀ ਬਹੁਤ ਜਲਦ ਫਿਲਮ ਉਡੀਕਾਂ ਤੇਰੀਆਂ ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਅਮਰ ਨੂਰੀ ਤੋਂ ਇਲਾਵਾ ਜਸਵਿੰਦਰ ਭੱਲਾ ਅਤੇ ਹੋਰ ਵੀ ਕਈ ਮਸ਼ਹੂਰ ਅਦਾਕਾਰ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ। ਦੱਸ ਦੇਈਏ ਕਿ ਇਹ ਫਿਲਮ 21 ਅਪ੍ਰੈਲ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amar Noorie, Entertainment, Entertainment news, Pollywood, Punjabi singer, Sardool sikandar, Singer