Punjabi Actress Neeru Bajwa Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਆਪਣੇ ਹਰ ਅੰਦਾਜ਼ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਆਪਣੀ ਅਦਾਕਾਰੀ ਦੇ ਨਾਲ-ਨਾਲ ਨੀਰੂ ਨੇ ਖੂਬਸੂਰਤੀ ਨਾਲ ਵੀ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਿਆ ਹੈ। ਨੀਰੂ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਅਕਸਰ ਦਰਸ਼ਕਾਂ ਨਾਲ ਜੁੜੀ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਕਾਰ ਅਦਾਕਾਰਾ ਵੱਲੋਂ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਦੇਖ ਤੁਸੀ ਵੀ ਹੈਰਾਨ ਰਹਿ ਜਾਵੋਗੇ।
View this post on Instagram
ਅਦਾਕਾਰਾ ਨੇ ਤਸਵੀਰਾਂ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ, ਆਪਣੀ ਜ਼ਿੰਦਗੀ ਨੂੰ ਪਿਆਰ ਕਰਨ ਵਿੱਚ ਇੰਨੇ ਰੁੱਝੇ ਰਹੋ ਕਿ, ਤੁਹਾਡੇ ਕੋਲ ਸਮਾਂ ਨਹੀਂ ਹੈ...ਪ੍ਰਸ਼ੰਸ਼ਕ ਇਸ ਤਸਵੀਰ ਉੱਪਰ ਕਮੈੈਂਟ ਕਰ ਤਾਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮਾਈਂਡ ਬਲੌਇੰਗ... ਉੱਥੇ ਹੀ ਦੂਜੇ ਨੇ ਕਿਹਾ...ਹਾਏ ਮੇਰੀ ਨੀਰੂ...
ਵਰਕਫਰੰਟ ਦੀ ਗੱਲ ਕਰਿਏ ਨੀਰੂ ਹਾਲ ਹੀ ਵਿੱਚ ਸਨੋਮੈਨ ਵਿੱਚ ਜਲਵਾ ਦਿਖਾਉਂਦੇ ਹੋਏ ਨਜ਼ਰ ਆਈ। ਅਦਾਕਾਰਾ ਨਾਲ ਗਿੱਪੀ ਗਰੇਵਾਲ, ਜੈਜ਼ੀ ਬੀ ਸਣੇ ਰਾਣਾ ਰਣਵੀਰ ਦੀ ਅਦਾਕਾਰੀ ਨੂੰ ਪ੍ਰਸ਼ੰਸ਼ਕਾਂ ਨੇ ਬੇਹੱਦ ਪਸੰਦ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollywood, Entertainment, Entertainment news, Neeru Bajwa, Neeru Bajwa Pics, Punjabi singer, Singer