Punjabi Singer Afsana Khan and Saajz: ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਆਪਣੀ ਉੱਚੀ ਅਤੇ ਸੁੱਚੀ ਗਾਇਕੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਖੂਬ ਚਰਚਾ ਬਟੋਰਦੀ ਹੈ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਅਕਸਰ ਪ੍ਰਸ਼ੰਸ਼ਕਾਂ ਨਾਲ ਖੁਦ ਨਾਲ ਜੁੜੀ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਕਾਰ ਅਫਸਾਨਾ ਖਾਨ ਦੀ ਪਤੀ ਸਾਜ਼ ਨਾਲ ਖੂਬਸੂਰਤ ਤਸਵੀਰ ਸਾਹਮਣੇ ਆਈ ਹੈ। ਜੋ ਕਿ ਉਨ੍ਹਾਂ ਵੱਲੋਂ ਆਪਣੇ ਇੰਸਟਾਗ੍ਰਾਮ ਦੇ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ। ਤੁਸੀ ਵੀ ਵੇਖੋ ਇਹ ਖੂਬਸੂਰਤ ਤਸਵੀਰ, ਜੋ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ...
ਇਸ ਤਸਵੀਰ ਉੱਪਰ ਸਕੂਨ ਲਿਖਿਆ ਹੋਇਆ ਦਿਖਾਈ ਦੇ ਰਿਹਾ ਹੈ। ਇਸ ਜੋੜੀ ਆਪਣੀ ਗਾਇਕੀ ਨਾਲ ਪ੍ਰਸ਼ੰਸ਼ਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਹਮੇਸ਼ਾ ਸਫਲ ਰਹੀ ਹੈ। ਗੱਲ ਜੇਕਰ ਅਫਸਾਨਾ ਖਾਨ ਦੀ ਕੀਤੀ ਜਾਵੇ ਤਾਂ ਉਹ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਪਣੇ ਕਈ ਸ਼ਾਨਦਾਰ ਗੀਤ ਨਵਾਜ਼ ਚੁੱਕੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ।
ਦੱਸ ਦੇਈਏ ਕਿ ਅਫਸਾਨਾ ਖਾਨ ਅਤੇ ਸਾਜ਼ ਦਾ 18 ਫਰਵਰੀ ਨੂੰ ਵਿਆਹ ਹੋਇਆ ਸੀ। ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ। ਅਫਸਾਨਾ ਦੇ ਵਿਆਹ ਵਿੱਚ ਕਈ ਗਾਇਕ ਅਤੇ ਸੰਗੀਤਕਾਰਾਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਰਾਖੀ ਸਾਵੰਤ, ਡੋਨਾਲ ਬਿਸ਼ਟ, ਅਕਸ਼ਰਾ ਸਿੰਘ ਅਤੇ ਉਮਰ ਰਿਆਜ਼ ਵਰਗੇ 'ਬਿੱਗ ਬੌਸ' ਦੇ ਕਈ ਮਸ਼ਹੂਰ ਕੰਟੈਸਟੈਂਟ ਇਸਦਾ ਹਿੱਸਾ ਬਣੇ ਸੀ। ਫਿਲਹਾਲ ਆਪਣੇ ਗੀਤਾਂ ਰਾਹੀ ਗਾਇਕਾ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਫਸਾਨਾ ਖਾਨ ਦਾ ਗੀਤ ਟਰਾਲਾ ਅਤੇ ਝੂਠ ਰਿਲੀਜ਼ ਹੋਇਆ। ਜਿਸਨੂੰ ਪ੍ਰਸ਼ੰਸ਼ਕਾ ਵੱਲੋਂ ਖੂਬ ਪਸੰਦ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afsana khan, Entertainment, Entertainment news, Pollywood, Punjabi industry, Punjabi singer