Punjabi Singer Babbu Maan song Do Tukde: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ (Babbu Maan) ਆਪਣੇ ਨਵੇਂ ਗੀਤ ਦਿਲ ਟੁੱਕੜੇ (Do Tukde) ਨੂੰ ਲੈ ਸੁਰਖੀਆਂ ਵਿੱਚ ਹਨ। ਇਸ ਗੀਤ ਨੂੰ ਪ੍ਰਸ਼ੰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਪ੍ਰਸ਼ੰਸ਼ਕਾਂ ਦੀ ਗੱਲ ਕਰਿਏ ਤਾਂ ਉਹ ਬੱਬੂ ਮਾਨ ਦੀਆਂ ਤਾਰੀਫ਼ਾਂ ਦੇ ਪੁੱਲ ਬੰਨ੍ਹ ਰਹੇ ਹਨ। ਦਰਅਸਲ, ਆਪਣੇ ਨਵੇਂ ਗੀਤ ਰਾਹੀਂ ਕਲਾਕਾਰ ਨੇ ਕੁਝ ਨਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਖਾਸ ਗੱਲ਼ ਇਹ ਹੈ ਕਿ ਇਸ ਗੀਤ ਨੂੰ ਬੱਬੂ ਮਾਨ ਨੇ ਪੰਜਾਬੀ ਨਹੀਂ ਸਗੋਂ ਹਿੰਦੀ ਵਿੱਚ ਗਾਇਆ ਹੈ।
View this post on Instagram
ਗਾਇਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ਮੁਹੱਬਤ ਹਿਸੋਂ ਮੇਂ ਬਿਖਰ ਜਾਏਗੀ ਔਰ ਦਿਲ ਦੇ ਹੋਣਗੇ #dotukde... ਇਸ ਉੱਪਰ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਸਿਰਾ ਲੁੱਕ ਜੱਟਾ... ਦੂਜੇ ਨੇ ਕਿਹਾ-ਲਵ ਯੂ ਮਾਨ ਸਾਬ❤️... ਇੱਕ ਹੋਰ ਨੇ ਲਿਖਿਆ... ਗੁੱਡ ਲੱਕ ਉਸਤਾਦ ਜੀ...
ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਤਗੜੀ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਵੀ ਮਿਲੀਅਨਜ਼ ਵਿੱਚ ਫੈਨਜ਼ ਹਨ। ਫਿਲਹਾਲ ਕਲਾਕਾਰ ਆਪਣੇ ਪੰਜਾਬੀ ਦੇ ਨਾਲ-ਨਾਲ ਹਿੰਦੀ ਗੀਤ ਰਾਹੀਂ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਜਿਸਦੀ ਪ੍ਰਸ਼ੰਸ਼ਕਾਂ ਦੁਆਰਾ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ। ਫਿਲਹਾਲ ਤੁਸੀ ਵੀ ਵੇਖੋ ਕਲਾਕਾਰ ਦਾ ਇਹ ਨਵਾਂ ਗੀਤ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Babbu Maan, Babbu Maan Pics, Entertainment, Entertainment news, Pollywood, Punjabi singer, Singer