Home /News /entertainment /

Diljit Dosanjh: ਦਿਲਜੀਤ ਦੋਸਾਂਝ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਕੀਤਾ ਯਾਦ, ਸਾਂਝੀ ਕੀਤੀ ਇਹ ਤਸਵੀਰ

Diljit Dosanjh: ਦਿਲਜੀਤ ਦੋਸਾਂਝ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਕੀਤਾ ਯਾਦ, ਸਾਂਝੀ ਕੀਤੀ ਇਹ ਤਸਵੀਰ

Diljit Dosanjh Amar Singh Chamkila

Diljit Dosanjh Amar Singh Chamkila

Diljit Dosanjh Shared late singer Amar Chamkila Pic: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਲਗਾਤਾਰ ਸੁਰਖੀਆਂ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਬੈਠੇ ਦਰਸ਼ਕਾਂ ਨੂੰ ਵੀ ਆਪਣਾ ਦੀਵਾਨਾ ਬਣਾਇਆ ਹੋਇਆ ਹੈ।

ਹੋਰ ਪੜ੍ਹੋ ...
  • Share this:

Diljit Dosanjh Shared late singer Amar Chamkila Pic: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਲਗਾਤਾਰ ਸੁਰਖੀਆਂ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਬੈਠੇ ਦਰਸ਼ਕਾਂ ਨੂੰ ਵੀ ਆਪਣਾ ਦੀਵਾਨਾ ਬਣਾਇਆ ਹੋਇਆ ਹੈ। ਇਨ੍ਹੀਂ ਦਿਨੀਂ ਕਲਾਕਾਰ ਆਪਣੀ ਅਪਕਮਿੰਗ ਫਿਲਮਾਂ ਨੂੰ ਲੈ ਕੇ ਵਿਅਸਤ ਚੱਲ ਰਹੇ ਹਨ। ਇਸ ਵਿੱਚ ਦਿਲਚਸਪ ਗੱਲ ਇਹ ਹੈ ਕਿ ਦਿਲਜੀਤ ਪਰਦੇ ਉੱਪਰ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਣਗੇ। ਉਨ੍ਹਾਂ ਦੇ ਲੁੱਕ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਈਆ। ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।

Amar Singh Chamkila

ਦਰਅਸਲ, ਕਲਾਕਾਰ ਨੇ ਅਮਰ ਸਿੰਘ ਚਮਕੀਲਾ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਾਂਝੀ ਕੀਤੀ ਹੈ। ਦਿਲਜੀਤ ਬਹੁਤ ਜਲਦ ਮਰਹੂਮ ਗਾਇਕ ਦੀ ਭੂਮਿਕਾ ਨਾਲ ਪਰਦੇ ਉੱਪਰ ਧਮਾਲ ਮਚਾਉਂਦੇ ਹੋਏ ਦਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।


ਕਾਬਿਲੇਗੌਰ ਹੈ ਕਿ ਕਲਾਕਾਰ ਫਿਲਮ ਦੀ ਸ਼ੂਟਿੰਗ ਵਿੱਚ ਵਿਅਸਤ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਪਣੇ ਲੁੱਕ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆ ਸੀ। ਜਿਸ ਨੂੰ ਦੇਖ ਦਰਸ਼ਕਾਂ ਦੀ ਮਿਲੀ-ਜੁੱਲੀ ਪ੍ਰਤੀਕਿਰਿਆ ਮਿਲੀ। ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਬਹੁਤ ਜਲਦ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਤੱਬੂ ਨਾਲ ਵੀ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ।

Published by:Rupinder Kaur Sabherwal
First published:

Tags: Diljit Dosanjh, Entertainment, Entertainment news, Pollywood, Punjabi singer, Singer