Gippy Grewal- Karamjit Anmol and Binnu Dhillon Funny Video: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal), ਕਰਮਜੀਤ ਅਨਮੋਲ (Karamjit Anmol) ਅਤੇ ਬੀਨੂੰ ਢਿੱਲੋਂ (Binnu Dhillon) ਆਪਣੀ ਅਪਕਮਿੰਗ ਫਿਲਮ ਮੌਜ਼ਾ ਹੀ ਮੌਜ਼ਾਂ ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਦੌਰਾਨ ਕਲਾਕਾਰ ਅਕਸਰ ਟੀਮ ਨਾਲ ਮਸਤੀ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ। ਇਸ ਵਿਚਕਾਰ ਗਿੱਪੀ ਵੱਲੋਂ ਇੱਕ ਮਸਤੀ ਭਰੀ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸਨੂੰ ਦੇਖ ਤੁਸੀ ਵੀ ਹੱਸ-ਹੱਸ ਲੋਟਪੋਟ ਹੋ ਜਾਵੋਗੇ। ਤੁਸੀ ਵੀ ਵੇਖੋ ਇਹ ਵੀਡੀਓ....
View this post on Instagram
ਗਿੱਪੀ ਗਰੇਵਾਲ ਵੱਲ਼ੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਇਹ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਹੱਸ-ਹੱਸ ਲੋਟਪੋਟ ਹੋ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, ਕਰਤਾ ਓਹੀ ਕੰਮ...😂
ਮੌਜਾ ਹੀ ਮੌਜਾ ਦੀ ਗੱਲ ਕਰੀਏ ਤਾਂ ਇਹ ਪ੍ਰੋਜੈਕਟ ਈਸਟ ਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ, ਜਦਕਿ ਅਮਰਦੀਪ ਗਰੇਵਾਲ ਇਸਨੂੰ ਪ੍ਰੋਡਿਊਸ ਕਰਨਗੇ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਕਰ ਰਹੇ ਹਨ ਜੋ ਪੰਜਾਬੀ ਫਿਲਮ ਇੰਡਸਟਰੀ ਵਿੱਚ ਕਾਮੇਡੀ ਫਿਲਮਾਂ ਲਈ ਜਾਣੇ ਜਾਂਦੇ ਹਨ। ਵੈਭਵ-ਸ਼੍ਰੇਆ ਨੇ ਫਿਲਮ ਦੀ ਕਹਾਣੀ ਲਿਖੀ ਹੈ ਅਤੇ ਨਰੇਸ਼ ਕਥੂਰੀਆ ਨੇ ਇਸ ਦੇ ਡਾਇਲਾੱਗ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Binnu Dhillon, Entertainment, Entertainment news, Gippy Grewal, Pollywood, Punjabi industry, Punjabi singer