AP Dhillon With Gippy Grewal: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਪੰਜਾਬੀ ਸਿਨੇਮਾ ਜਗਤ ਨੂੰ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤ ਅਤੇ ਫਿਲਮਾਂ ਦਿੱਤੀਆਂ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਗਾਇਕ ਏਪੀ ਢਿੱਲੋਂ ਨਾਲ ਆਪਣੀ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਏਪੀ ਢਿੱਲੋਂ ਦਾ ਲੁੱਕ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
ਗਿੱਪੀ ਗਰੇਵਾਲ ਨੇ ਇਸ ਤਸਵੀਰ ਵਿੱਚ ਏਪੀ ਢਿੱਲੋਂ ਅਤੇ ਸ਼ਿੰਦਾ ਕਾਲਹੋਂ ਨੂੰ ਵੀ ਟੇਗ ਕੀਤਾ ਹੈ। ਫਿਲਹਾਲ ਇਨ੍ਹਾਂ ਕਲਾਕਾਰਾਂ ਦੀ ਇਸ ਮੁਲਾਕਾਤ ਦੇ ਪਿੱਛੇ ਦੀ ਵਜ੍ਹਾਂ ਇਨ੍ਹਾਂ ਦਾ ਕੋਈ ਨਵਾਂ ਪ੍ਰੋਜੈਕਟ ਵੀ ਕਿਹਾ ਜਾ ਸਕਦਾ ਹੈ। ਜਲਦ ਹੀ ਇਹ ਜੋੜੀ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਣਗੇ।
View this post on Instagram
ਦੱਸ ਦੇਈਏ ਕਿ ਗਿੱਪੀ ਗਰੇਵਾਲ ਤੋਂ ਇਲਾਵਾ ਏਪੀ ਢਿੱਲੋਂ ਦਾਂ ਨਾਮ ਵੀ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਵਿੱਚ ਖੂਬ ਮਸ਼ਹੂਰ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਵੀ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਹਾਲ ਹੀ ਵਿੱਚ ਏਪੀ ਢਿੱਲੋਂ ਜੂਨੋ ਅਵਾਰਡਸ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਸ ਨਾਲ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਮਾਣ ਵਧਾਇਆ ਹੈ। ਦੇਖੋ ਆਪਣੇ ਸੰਘਰਸ਼ ਬਾਰੇ ਗੱਲ ਕਰਦੇ ਹੋਏ ਕਲਾਕਾਰ ਨੇ ਕੀ ਕਿਹਾ। ਇਹ ਵੀਡੀਓ Kiddaan.com ਪੇਜ਼ ਉੱਪਰ ਸਾਂਝਾ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AP Dhillon, Entertainment, Entertainment news, Gippy Grewal, Pollywood, Punjabi singer, Singer