• Home
 • »
 • News
 • »
 • entertainment
 • »
 • PUNJABI SINGER GURDAS MAAN BOOKED FOR HURTING RELIGIOUS SENTIMENTS OF SIKH COMMUNITY

ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ

ਸਿੱਖ ਜਥੇਬੰਦੀਆਂ ਨੇ ਧਮਕੀ ਦਿੱਤੀ ਸੀ ਕਿ ਜੇ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ ਉਹ ਸੂਬੇ ਵਿੱਚ ਪ੍ਰਦਰਸ਼ਨ ਕਰਨਗੇ

ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ (file photo)

ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ (file photo)

 • Share this:
  ਚੰਡੀਗੜ੍ਹ : ਨਕੋਦਰ ਪੁਲਿਸ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਖਿਲਾਫ ਆਈਪੀਸੀ ਦੀ ਧਾਰਾ 295 ਏ ਦੇ ਤਹਿਤ "ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ" ਦੇ ਤਹਿਤ ਮਾਮਲਾ ਦਰਜ ਕੀਤਾ ਹੈ।

  ਜਾਣਕਾਰੀ ਅਨੁਸਾਰ ਦਕੋਹਾ ਰੇਲਵੇ ਫਾਟਕ ਦੇ ਨੇੜੇ ਸਿੱਖ ਸੰਗਠਨਾਂ ਵੱਲੋਂ ਜਾਮ ਵੀ ਲਗਾਇਆ ਗਿਆ ਸੀ। ਸਤਿਕਾਰ ਕਮੇਟੀ ਦੀ ਅਗਵਾਈ ਵਿੱਚ ਸੈਂਕੜੇ ਸਿੱਖ ਕਾਰਕੁੰਨ ਪਹਿਲਾਂ ਨਕੋਦਰ ਦੇ ਇੱਕ ਗੁਰਦੁਆਰੇ ਵਿੱਚ ਇਕੱਠੇ ਹੋਏ ਅਤੇ ਫਿਰ ਅੱਜ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਉਠਾਉਣ ਲਈ ਵਾਹਨਾਂ ਦੀ ਆਵਾਜਾਈ ਰੋਕਣ ਲਈ ਜਲੰਧਰ ਵੱਲ ਚਲੇ ਗਏ। ਕੇਸ ਦਰਜ ਹੋਣ ਤੋਂ ਬਾਅਦ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ। ਐਫ.ਆਈ.ਆਰ ਕਾਪੀ ਲੈਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕਰੀਬ ਡੇਢ ਘੰਟੇ ਬਾਅਦ ਜਾਮ ਖੋਲ੍ਹਿਆ।  ਪਿਛਲੇ ਕੁਝ ਦਿਨਾਂ ਤੋਂ ਸਿੱਖ ਜੱਥੇਬੰਦੀਆਂ ਦੇ ਪੱਖ ਤੋਂ ਗੁਰਦਾਸ ਮਾਨ ਦੇ ਖਿਲਾਫ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ। ਇਥੋਂ ਤਕ ਕਿ ਸੜਕਾਂ ਵੀ ਬੰਦ ਕੀਤੀਆਂ ਜਾ ਰਹੀਆਂ ਸਨ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਅਤੇ ਤਿੱਖਾ ਸੰਘਰਸ਼ ਕਰਨਗੇ।

  ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰਦਾਸ ਮਾਨ ਨਕੋਦਰ ਵਿੱਚ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ। ਮਾਮਲਾ ਹੋਰ ਭਖਦਾ ਵੇਖ ਕੇ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਮੁਆਫੀ ਮੰਗ ਲਈ ਸੀ।
  Published by:Ashish Sharma
  First published: